DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਕਾਂਗਰਸ: Kanwar Pal Gujjar

ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਕੰਵਰ ਪਾਲ ਗੁੱਜਰ।
Advertisement

‘ਲੋਕਤੰਤਰ ਬਚਾਓ, ਅਰਾਜਕਤਾ ਮਿਟਾਓ’ ਮੁਹਿੰਮ ਤਹਿਤ ਅੱਜ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਕੰਵਰ ਪਾਲ ਗੁੱਜਰ ਨੇ ਵਿਰੋਧੀ ਧਿਰ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਥਿਤ ‘ਵੋਟ ਚੋਰੀ’, ਐੱਸ ਆਈ ਆਰ ਪ੍ਰਕਿਰਿਆ, ਈ ਵੀ ਐੱਮ ਅਤੇ ਭਾਰਤੀ ਚੋਣ ਕਮਿਸ਼ਨ ਵਰਗੇ ਮੁੱਦਿਆਂ ’ਤੇ ਕਾਂਗਰਸ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀ ਦੇਸ਼ ਭਰ ਵਿੱਚ ਭੰਬਲਭੂਸਾ ਪੈਦਾ ਕਰ ਰਹੇ ਹਨ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਐੱਸ ਆਈ ਆਰ ਪ੍ਰਕਿਰਿਆ ਗੁਪਤ ਢੰਗ ਨਾਲ ਨਹੀਂ, ਸਗੋਂ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਂਦੀ ਹੈ। ਇਸ ਵਿੱਚ 20 ਲੱਖ ਤੋਂ ਵੱਧ ਬੂਥ ਲੈਵਲ ਅਫ਼ਸਰ ਸ਼ਾਮਲ ਹੁੰਦੇ ਹਨ ਅਤੇ ਲਗਭਗ ਸਾਰੀਆਂ ਰਾਸ਼ਟਰੀ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟ ਵੀ ਇਸ ਪ੍ਰਕਿਰਿਆ ਦਾ ਹਿੱਸਾ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਰਾਜਾਂ ਵਿੱਚ ਕਾਂਗਰਸ ਦੀ ਸਰਕਾਰ ਹੈ, ਉੱਥੇ ਐੱਸ ਆਈ ਆਰ ਪ੍ਰਕਿਰਿਆ ਦਾ ਉਸ ਤਰ੍ਹਾਂ ਵਿਰੋਧ ਨਹੀਂ ਹੋ ਰਿਹਾ ਜਿਵੇਂ ਕਿ ਹੋਰ ਰਾਜਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਸਿਆਸੀ ਮਾਹੌਲ ਨੂੰ ਖਰਾਬ ਕਰਨ ਅਤੇ ਦੇਸ਼ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਬਕਾ ਮੰਤਰੀ ਕੰਵਰ ਪਾਲ ਗੁੱਜਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ ਤਾਂ ਉਸ ਨੂੰ ਮੁੜ ਸ਼ਾਮਲ ਕਰਨ ਦੀ ਵਿਵਸਥਾ ਮੌਜੂਦ ਹੈ। ਪੱਛਮੀ ਬੰਗਾਲ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ ਨੇ ਲਗਾਤਾਰ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਰਾਣਾ ਅਤੇ ਪ੍ਰਵੀਨ ਖਦਰੀ, ਜ਼ਿਲ੍ਹਾ ਮੀਡੀਆ ਇੰਚਾਰਜ ਕਪਿਲ ਮਨੀਸ਼ ਗਰਗ ਅਤੇ ਮੰਡਲ ਪ੍ਰਧਾਨ ਪ੍ਰਿਯੰਕ ਸ਼ਰਮਾ ਸਮੇਤ ਹੋਰ ਆਗੂ ਵੀ ਮੌਜੂਦ ਸਨ।

Advertisement
Advertisement
×