DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Organization Strategy: ਕਾਂਗਰਸ ਨੇ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਰੂਪ-ਰੇਖਾ ਉਲੀਕੀ

ਵਰਕਰ ਸੰਮੇਲਨ ਵਿੱਚ ਹਰਿਆਣਾ ਇੰਚਾਰਜ ਸੰਜੈ ਦੱਤ ਅਤੇ ਕੁਮਾਰੀ ਸ਼ੈਲਜਾ ਵੱਲੋਂ ਸ਼ਿਰਕਤ

  • fb
  • twitter
  • whatsapp
  • whatsapp
featured-img featured-img
ਸਮਾਗਮ ਵਿੱਚ ਸ਼ਿਰਕਤ ਕਰਦੀ ਹੋਈ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਅਤੇ ਹੋਰ।
Advertisement

ਰਤੀਆ ਵਿੱਚ ਬਲਾਕ ਪੱਧਰੀ ਕਾਂਗਰਸ ਵਰਕਰ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਹਰਿਆਣਾ ਕਾਂਗਰਸ ਦੇ ਇੰਚਾਰਜ ਸੰਜੈ ਦੱਤ ਅਤੇ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਸਮੇਤ ਕਈ ਸੀਨੀਅਰ ਆਗੂਆਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸੰਮੇਲਨ ਦਾ ਮੁੱਖ ਮਕਸਦ ਸਥਾਨਕ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਾ, ਵਰਕਰਾਂ ਵਿੱਚ ਆਪਸੀ ਤਾਲਮੇਲ ਵਧਾਉਣਾ ਅਤੇ ਵੱਧ ਤੋਂ ਵੱਧ ਆਮ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨਾ ਸੀ। ਇਸ ਦੌਰਾਨ ਸੀਨੀਅਰ ਆਗੂਆਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਪਿੰਡ, ਵਾਰਡ, ਮੰਡਲ ਅਤੇ ਬਲਾਕ ਪੱਧਰ ਤੱਕ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ।

ਆਗੂਆਂ ਨੇ ਆਪਣੇ ਸੰਬੋਧਨ ਵਿੱਚ ਸਪੱਸ਼ਟ ਕੀਤਾ ਕਿ ਕਿਸੇ ਵੀ ਸਿਆਸੀ ਧਿਰ ਦੀ ਅਸਲ ਤਾਕਤ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਦੀਆਂ ਹਨ। ਇਸ ਦੌਰਾਨ ਵਰਕਰਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਤੈਅ ਕਰਨ ਅਤੇ ਜਥੇਬੰਦੀ ਵਿੱਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਲੰਮੀ ਚਰਚਾ ਕੀਤੀ ਗਈ। ਆਗੂਆਂ ਨੇ ਵਰਕਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਲਾਕੇ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਪਾਰਟੀ ਦੇ ਉੱਚ ਮੰਚ ਤੱਕ ਲੈ ਕੇ ਆਉਣ ਤਾਂ ਜੋ ਉਨ੍ਹਾਂ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਰਤੀਆ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਸਿੱਧਾ ਸੰਵਾਦ ਵੀ ਰਚਾਇਆ ਗਿਆ। ਪਾਰਟੀ ਲੀਡਰਸ਼ਿਪ ਨੇ ਇਲਾਕੇ ਵਿੱਚ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਵਰਕਰਾਂ ਵਿਚਾਲੇ ਤਾਲਮੇਲ ਦਾ ਜਾਇਜ਼ਾ ਲਿਆ। ਸੰਮੇਲਨ ਵਿੱਚ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਦੇ ਸੁਨੇਹੇ ਨੂੰ ਪਿੰਡਾਂ ਦੀਆਂ ਸੱਥਾਂ ਅਤੇ ਸ਼ਹਿਰ ਦੇ ਵਾਰਡਾਂ ਤੱਕ ਪਹੁੰਚਾਉਣ ਲਈ ਪੱਕੀ ਰੂਪ-ਰੇਖਾ ਉਲੀਕੀ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਨਾਲ ਹੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ, ਇਸ ਲਈ ਹਰ ਇੱਕ ਵਰਕਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ।

Advertisement

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰਵਿੰਦ ਸ਼ਰਮਾ, ਸਾਬਕਾ ਮੰਤਰੀ ਅਤਰ ਸਿੰਘ ਸੈਣੀ, ਲੀਗਲ ਸੈੱਲ ਦੇ ਪ੍ਰਧਾਨ ਲਾਲ ਬਹਾਦਰ, ਕਨੈਕਟ ਸੈਂਟਰ ਦੇ ਇੰਚਾਰਜ ਦੀਪਕ ਲਾਂਬਾ ਅਤੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।

Advertisement

Advertisement
×