DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CONGRESS ਵੱਲੋਂ ਸਫ਼ਾਈ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ

ਮੰਗਾਂ ਮੰਨਣ ਦੀ ਥਾਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਸਰਕਾਰ: ਦੇਵੇਂਦਰ ਸਿੰਘ

  • fb
  • twitter
  • whatsapp
  • whatsapp
featured-img featured-img
ਸਫ਼ਾਈ ਮੁਲਾਜ਼ਮਾਂ ਦੇ ਧਰਨੇ ਵਿੱਚ ਸ਼ਾਮਲ ਕਾਂਗਰਸ ਆਗੂ। -ਫੋਟੋ:ਦਵਿੰਦਰ ਸਿੰਘ
Advertisement

ਕਾਂਗਰਸ ਪਾਰਟੀ ਦੀ ਜ਼ਿਲ੍ਹਾ ਸ਼ਹਿਰੀ ਇਕਾਈ ਦੇ ਪ੍ਰਧਾਨ ਦੇਵੇਂਦਰ ਸਿੰਘ ਨੇ 35 ਦਿਨਾਂ ਤੋਂ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਮੁਲਾਜ਼ਮਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਸਫਾਈ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੇਵੇਂਦਰ ਸਿੰਘ ਨੇ ਕਿਹਾ ਕਿ ਹੰਕਾਰ ਵਿੱਚ ਅੰਨ੍ਹੀ ਹੋਈ ਭਾਜਪਾ ਸਰਕਾਰ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਸੱਚ ਬੋਲਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਵੇਂਦਰ ਸਿੰਘ ਨੇ ਭਾਜਪਾ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਸਿਰਫ਼ ਆਪਣੀਆਂ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਸ਼ਹਿਰ ਦੀ ਵਿਗੜੀ ਸਫਾਈ ਵਿਵਸਥਾ ਲਈ ਭਾਜਪਾ ਸਰਕਾਰ ਦੇ ਅੜੀਅਲ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ। ਦੇਵੇਂਦਰ ਸਿੰਘ ਨੇ ਕਿਹਾ ਕਿ ਜਿੱਥੇ ਸੂਬੇ ਦੇ ਸਫਾਈ ਮੁਲਾਜ਼ਮਾਂ ਨੇ ਸਾਲਾਂ ਤੱਕ ਸਰਕਾਰ ਅਤੇ ਜਨਤਾ ਦੀ ਸੇਵਾ ਕੀਤੀ ਹੈ, ਉੱਥੇ ਹੀ ਉਨ੍ਹਾਂ ਦੇ ਹੱਕਾਂ ਅਤੇ ਨੌਕਰੀ ਦੀ ਸੁਰੱਖਿਆ ਦੇ ਮਾਮਲੇ ’ਤੇ ਸਰਕਾਰ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਹਰ ਪੱਧਰ ’ਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਲੜਾਈ ਲੜੇਗੀ। ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਵੀ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਯਮੁਨਾਨਗਰ ਬਲਾਕ ਪ੍ਰਧਾਨ ਲਕਸ਼ਮਣ ਵਿਨਾਇਕ ਨੇ ਭਾਜਪਾ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਲੋਕ ਭਾਜਪਾ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਕਾਂਗਰਸੀ ਆਗੂ ਸਤਪਾਲ ਕੌਸ਼ਿਕ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਹਿਣੀ ਅਤੇ ਕਰਨੀ ਵਿੱਚ ਬਹੁਤ ਵੱਡਾ ਅੰਤਰ ਹੈ ਅਤੇ ਪਾਰਟੀ ਦਾ ਇੱਕੋ-ਇੱਕ ਏਜੰਡਾ ਸਮਾਜ ਨੂੰ ਵੰਡਣਾ ਹੈ। ਇਸ ਮੌਕੇ ਪਾਰਟੀ ਦੇ ਅਹੁਦੇਦਾਰ ਰਵਿੰਦਰ ਬਬਲੂ, ਸੁਮਿਤ ਪਾਲ ਸਿੰਘ, ਰਾਮਸ਼ੰਕਰ, ਰਾਮਪਾਲ, ਸ਼ਾਲੂ ਮਲਹੋਤਰਾ, ਗੀਤਾ, ਬਲਰਾਜ ਕੌਸ਼ਿਕ, ਸੰਦੀਪ ਬੱਗਾ, ਆਸ਼ਿਕ ਗੁੱਜਰ ਅਤੇ ਹੋਰ ਵੀ ਹਾਜ਼ਰ ਸਨ।

Advertisement
Advertisement
×