ਪੱਤਰ ਪ੍ਰੇਰਕ
ਰਤੀਆ, 3 ਮਈ
ਕਾਂਗਰਸ ਵਰਕਰਾਂ ਨੇ ਸਾਬਕਾ ਸੂਬਾਈ ਜਨਰਲ ਸਕੱਤਰ ਮੰਗਤ ਰਾਮ ਲਾਲਵਾਸ ਦੀ ਅਗਵਾਈ ਵਿਚ ਸ਼ਹਿਰ ਦੇ ਵਾਰਡ ਨੰ. 10 ਦੇ ਅੰਬੇਦਕਰ ਬਸਤੀ ਵਿਚ ਮਾਸਕ ਵੰਡੇ ਅਤੇ ਲੋਕਾਂ ਨੂੰ ਕੋਵਿਡ ਦੇ ਬਚਾਓ ਨੂੰ ਲੈ ਕੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ, ਓਮ ਪ੍ਰਕਾਸ਼ ਖਾਈ, ਸਾਬਕਾ ਪ੍ਰਧਾਨ ਅਸ਼ੋਕ ਗਰਗ, ਦੇਵਰਾਜ ਹੜੌਲੀ, ਰਜਿੰਦਰ ਭਠੇਜਾ, ਸੁਭਾਸ਼ ਖਟੀਕ, ਤਿਲਕ ਰਾਜ, ਸੰਨੀ ਠੇਕੇਦਾਰ, ਵਰਿੰਦਰ ਲਾਲਵਾਸ ਆਦਿ ਹਾਜ਼ਰ ਸਨ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਸਿਹਤ ਵਿਭਾਗ ਵਲੋਂ ਦਿੱਤੀ ਗਈ ਗਾਈਡਲਾਈਨ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਜਦੋਂ ਵੀ ਘਰੋਂ ਬਾਹਰ ਨਿਕਲੋ ਤਾਂ ਮਾਸਕ ਆਦਿ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਸਾਬਕਾ ਜਨਰਲ ਸਕੱਤਰ ਨੇ ਦੱਸਿਆ ਕਿ ਦੇਸ਼ ਵਿਚ ਕਰੋਨਾ ਮਹਾਂਮਾਰੀ ਇੰਨੀ ਜ਼ਿਆਦਾ ਫੈਲ ਚੁੱਕੀ ਹੈ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ। ਜਿਸ ਲਈ ਸਾਵਧਾਨੀ ਵਰਤਣੀ ਜ਼ਰੂਰੀ ਹੈ।