ਰੋਹਤਕ ਲਾਠੀਚਾਰਜ ਵਿਰੁੱਧ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ

ਰੋਹਤਕ ਲਾਠੀਚਾਰਜ ਵਿਰੁੱਧ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ

ਰਾਜਪਾਲ ਦੇ ਨਾਮ ਮੈਮੋਰੰਡਮ ਦਿੰਦੇ ਹੋਏ ਸਾਬਕਾ ਮੰਤਰੀ ਅਸ਼ੋਕ ਅਰੋੜਾ ਤੇ ਕਾਂਗਰਸੀ ਕਾਰਕੁਨ।

ਪੱਤਰ ਪ੍ਰੇਰਕ

ਸ਼ਾਹਬਾਦ ਮਾਰਕੰਡਾ,7 ਅਪਰੈਲ

ਰੋਹਤਕ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਜ਼ਿਲ੍ਹੇ ਦੇ ਕਾਂਗਰਸੀਆਂ ਨੇ ਸਾਬਕਾ ਮੰਤਰੀ ਅਸ਼ੋਕ ਅਰੋੜਾ ਤੇ ਲਾਡਵਾ ਦੇ ਵਿਧਾਇਕ ਮੇਵਾ ਸਿੰਘ ਦੀ ਅਗਵਾਈ ਵਿਚ ਪ੍ਰਦਰਸ਼ਨ ਕਰ ਕੇ ਰਾਜਪਾਲ ਦੇ ਨਾਂ ਐੱਸਡੀਐੱਮ ਅਖਿਲ ਪਿਲਾਨੀ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਨੂੰ ਸਾਬਕਾ ਮੰਤਰੀ ਅਸ਼ੋਕ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਸਰਦੀ ਤੇ ਗਰਮੀ ਦੇ ਮੌਸਮ ਵਿਚ ਦਿੱਲੀ ਦੀਆਂ ਬਰੂਹਾਂ ’ਤੇ ਅੰਦਲੋਨ ਕਰ ਰਹੇ ਹਨ ਤੇ ਤਿੰਨ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਹੱਠ ਧਰਮੀ ’ਤੇ ਅੜੀ ਹੋਈ ਹੈ। ਉਨ੍ਹਾਂ ਰੋਹਤਕ ਵਿਚ ਬਜ਼ੁਰਗ ਕਿਸਾਨਾਂ ’ਤੇ ਵੀ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਸੋਚੀ ਸਮਝੀ ਸਾਜਿਸ਼ ਤਹਿਤ ਭਾਜਪਾ ਤੇ ਜਜਪਾ ਨੇਤਾ ਉਕਸਾਉਣ ਵਾਲੀ ਸ਼ਬਦਾਵਲੀ ਵਰਤ ਕੇ ਕਿਸਾਨ ਅੰਦੋਲਨ ਨੂੰ ਹਿੰਸਕ ਬਣਾਉਣ ’ਤੇ ਤੁਲੇ ਹੋਏ ਹਨ ਤਾਂ ਜੋ ਅੰਦੋਲਨ ਕਮਜੋਰ ਹੋ ਸਕੇ।ਉਨ੍ਹਾਂ ਲੋਕ ਸਭਾ ਮੈਂਬਰ ਨਾਇਬ ਸਿੰਘ ਸੈਣੀ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਨਿਸ਼ੀ ਗੁਪਤਾ, ਸੁਰਿੰਦਰ ਸੈਣੀ, ਮੇਹਰ ਸਿੰਘ,ਹਰਪ੍ਰੀਤ ਸਿੰਘ ਚੀਮਾ, ਰਾਹੁਲ ਪੂਨੀਆ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All