DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP ਦੇ ਰਾਜ ’ਚ ਸੰਵਿਧਾਨ ਨੂੰ ਖ਼ਤਰਾ: ਕਟਾਰੀਆ

ਯੂਥ ਕਾਂਗਰਸ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ ਅੱਜ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਨਿਸ਼ਿਤ ਕਟਾਰੀਆ ਅਤੇ ਹੋਰ।
Advertisement

ਹਰਿਆਣਾ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨਿਸ਼ਿਤ ਕਟਾਰੀਆ ਨੇ ਅੱਜ ਸਾਬਕਾ ਕਾਂਗਰਸੀ ਉਮੀਦਵਾਰ ਰਮਨ ਤਿਆਗੀ ਦੇ ਦਫ਼ਤਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਆਵਾਜ਼ ਦਬਾਅ ਰਹੀ ਹੈ। ਕਾਂਗਰਸ ਲੰਮੇ ਸਮੇਂ ਤੋਂ ਨੌਜਵਾਨਾਂ ਲਈ ਇਨਸਾਫ਼ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ, ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕਟਾਰੀਆ ਨੇ ਦੋਸ਼ ਲਗਾਇਆ ਕਿ ਵਿਦਿਆਰਥੀਆਂ ’ਤੇ ਉਨ੍ਹਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੇ ਭਵਿੱਖ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਰਾਹੁਲ ਗਾਂਧੀ ਵਿਰੁੱਧ ਦਰਜ ਐੱਫ ਆਈ ਆਰ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੰਵਿਧਾਨ ਅਤੇ ਨਾਗਰਿਕਾਂ ਦੇ ਅਧਿਕਾਰ ਖ਼ਤਰੇ ਵਿੱਚ ਹਨ। ਸੂਬੇ ਦੀ ਮੌਜੂਦਾ ਸਥਿਤੀ ਬਾਰੇ ਕਟਾਰੀਆ ਨੇ ਕਿਹਾ ਕਿ ਸ਼ਹਿਰ ਕੂੜੇ ਦੇ ਢੇਰਾਂ ਨਾਲ ਭਰੇ ਹੋਏ ਹਨ, ਸੜਕਾਂ ਖਰਾਬ ਹਨ ਅਤੇ ਵਿਕਾਸ ਕਾਰਜ ਠੱਪ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਰੁਜ਼ਗਾਰ ਦੇਣ ਬਜਾਏ ਨੌਜਵਾਨਾਂ ਨਾਲ ਧੱਕਾ ਕੀਤਾ ਹੈ। ਕਟਾਰੀਆ ਨੇ ਐਲਾਨ ਕੀਤਾ ਕਿ ਕਾਂਗਰਸ ਅਤੇ ਯੂਥ ਕਾਂਗਰਸ ਦੇ ਕਾਰਕੁਨ ਇਨ੍ਹਾਂ ਮੁੱਦਿਆਂ ਨੂੰ ਲੈ ਕੇ 2 ਸਤੰਬਰ ਨੂੰ ਹੁੱਡਾ ਦੇ ਸੈਕਟਰ-17 ਵਿੱਚ ਭਾਜਪਾ ਦਫਤਰ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਰੁਣ ਮੁਲਾਣਾ ਵੀ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਾਹੁਲ, ਪ੍ਰਬਲ ਜੋਸ਼ੀ, ਆਕਾਸ਼, ਵਿਸ਼ਾਲ, ਦੀਪਕ ਪੰਡਿਤ ਆਦਿ ਹਾਜ਼ਰ ਸਨ।

Advertisement
Advertisement
×