
ਨਿੱਜੀ ਪੱਤਰ ਪ੍ਰੇਰਕ
ਸਿਰਸਾ, 24 ਜਨਵਰੀ
ਇੱਥੋਂ ਦੀ ਸੀਆਈਏ ਸਟਾਫ ਪੁਲੀਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਸ਼ਹਿਰ ਦੀ ਆਟੋ ਮਾਰਕੀਟ ਖੇਤਰ ’ਚੋਂ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 71 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।
ਸੀਆਈਏ ਸਿਰਸਾ ਦੇ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਵੀ ਕੁਮਾਰ ਦੇ ਰੂਪ ’ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਨੋਟ 500-500 ਰੁਪਏ ਦੇ ਹਨ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਦੇ ਸਹਾਇਕ ਉਪ ਨਿਰੀਖਕ ਦੀਪਕ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਜਾਅਲੀ ਕਰੰਸੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਮਿਆਦ ਦੇ ਦੌਰਾਨ ਜਾਅਲੀ ਕਰੰਸੀ ਦੇ ਇਸ ਨੈੱਟਵਰਕ ਬਾਰੇ ਵਿਸਥਾਰ ਨਾਲ ਪੁੱਛਗਿਛ ਕੀਤੀ ਜਾਵੇਗੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ