ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਏਲਨਾਬਾਦ: ਜਨਤਕ ਜਮਹੂਰੀ ਜਥੇਬੰਦੀਆਂ ਦੇ ਸੱਦੇ ’ਤੇ ਜਗਤ ਪ੍ਰਸਿੱਧ ਲਿਖਾਰੀ ਅਤੇ ਜਮਹੂਰੀ ਹੱਕਾਂ ਦੀ ਪਹਿਰੇਦਾਰ ਅਰੁੰਧਤੀ ਰੌਏ ਤੇ ਪ੍ਰੋਫੈਸਰ ਸ਼ੌਕਤ ਹੁਸੈਨ ਉੱਤੇ ਯੂਏਪੀਏ ਲਾਉਣ ਅਤੇ ਨਵੇਂ ਤਿੰਨ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਨੌਜਵਾਨ ਭਾਰਤ ਸਭਾ ਅਤੇ ਜਮਹੂਰੀ ਅਧਿਕਾਰ ਸਭਾ ਹਰਿਆਣਾ ਵੱਲੋਂ ਬਾਬਾ...
ਨਵੇਂ ਕਾਨੂੰਨਾਂ ਦੀ ਕਾਪੀਆਂ ਸਾੜਦੇ ਹੋਏ ਕਾਰਕੁਨ।
Advertisement

ਏਲਨਾਬਾਦ:

ਜਨਤਕ ਜਮਹੂਰੀ ਜਥੇਬੰਦੀਆਂ ਦੇ ਸੱਦੇ ’ਤੇ ਜਗਤ ਪ੍ਰਸਿੱਧ ਲਿਖਾਰੀ ਅਤੇ ਜਮਹੂਰੀ ਹੱਕਾਂ ਦੀ ਪਹਿਰੇਦਾਰ ਅਰੁੰਧਤੀ ਰੌਏ ਤੇ ਪ੍ਰੋਫੈਸਰ ਸ਼ੌਕਤ ਹੁਸੈਨ ਉੱਤੇ ਯੂਏਪੀਏ ਲਾਉਣ ਅਤੇ ਨਵੇਂ ਤਿੰਨ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਨੌਜਵਾਨ ਭਾਰਤ ਸਭਾ ਅਤੇ ਜਮਹੂਰੀ ਅਧਿਕਾਰ ਸਭਾ ਹਰਿਆਣਾ ਵੱਲੋਂ ਬਾਬਾ ਭਕਨਾ ਹਾਲ ਸੰਤਨਗਰ ਵਿੱਚ ਇੱਕ ਰੋਸ ਸਭਾ ਕੀਤੀ ਗਈ ਤੇ ਬਾਜ਼ਾਰ ਵਿੱਚ ਰੋਸ ਮਾਰਚ ਕਰਕੇ ਇਨ੍ਹਾਂ ਕਾਨੂੰਨਾਂ ਦੀਆਂ ਨਕਲਾਂ ਵੀ ਸਾੜੀਆਂ ਗਈਆ। ਰੋਸ ਸਭਾ ਦੌਰਾਨ ਅਨੇਕ ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕਾਰਕੁਨਾਂ ਨੇ ਸੰਬੋਧਨ ਕੀਤਾ। ਜਮਹੂਰੀ ਅਧਿਕਾਰ ਸਭਾ ਹਰਿਆਣਾ ਦੇ ਪ੍ਰਧਾਨ ਡਾਕਟਰ ਸੁਖਦੇਵ ਨੇ ਆਖਿਆ ਕਿ ਇਨ੍ਹਾਂ ਕਾਨੂੰਨਾਂ ਨਾਲ ਆਪਣੇ ਵਿਚਾਰਧਾਰਕ ਵਿਰੋਧੀਆਂ ਨੂੰ ਅਤੇ ਜਮਹੂਰੀ ਹੱਕਾਂ ਦੇ ਰਾਖੇ ਬੁੱਧੀਜੀਵੀਆਂ ਨੂੰ ਅਸਾਨੀ ਨਾਲ ਨਿਸ਼ਾਨਾਂ ਬਣਾਇਆ ਜਾ ਸਕਦਾ ਹੈ ਅਤੇ ਜੇਲ੍ਹਾਂ ਵਿੱਚ ਡੱਕਿਆ ਜਾ ਸਕਦਾ ਹੈ। ਇਸ ਮੌਕੇ ਪਰਮਜੀਤ ਸਿੰਘ, ਹਰੀ, ਰਘਬੀਰ ਨਕੌੜਾ, ਹਰਜਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਸਿੰਧਰਾ, ਮੁਖਤਿਆਰ ਸਿੰਘ ਚੱਠਾ, ਦਵਿੰਦਰ ਰਾਣੀਆ ਤੇ ਸੁਖਮਾਨ ਨੱਤ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement