ਪੱਤਰ ਪ੍ਰੇਰਕ
ਪੰਚਕੂਲਾ, 10 ਜਨਵਰੀ
ਹਰਿਆਣਾ ਸਰਕਾਰ ਨੇ ਕੋਵਿਡ 19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ 26 ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਕੰਵਰਪਾਲ ਨੇ ਦੱਸਿਆ ਕਿ ਇਸ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰਹੇਗੀ, ਜਿਸ ਦੌਰਾਨ ਸਕੂਲ ਤੇ ਕਾਲਜ ਅਗਾਊਂ ਪ੍ਰੀਖਿਆ ਦੀ ਤਿਆਰੀ ’ਤੇ ਕੇਂਦਰਿਤ ਹੋ ਕੇ ਲੋਂੜੀਦੀ ਕਾਰਵਾਈ ਕਰਨਗੇ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ 3 ਤੋਂ 12 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਸਨ।