ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਜਨਵਰੀ
ਸਤਲੁਜ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਦੱਸਿਆ ਕਿ ਅੱਜ ਸਕੂਲ ਵਿਚ 15 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ-19 ਮਹਾਮਾਰੀ ਤੋਂ ਬਚਾਅ ਲਈ ਟੀਕੇ ਲਾਏ ਗਏ। ਉਨ੍ਹਾਂ ਦੱਸਿਆ ਕਿ ਕੁੱਲ 88 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਸਾਰੇ ਬੱਚਿਆਂ ਨੂੰ ਟੀਕਾ ਲਾਉਣ ਤੋਂ ਪਹਿਲਾਂ ਹਦਾਇਤਾਂ ਵੀ ਦਿੱਤੀਆਂ ਗਈਆਂ। ਡਾ. ਘੁੰਮਣ ਨੇ ਦੱਸਿਆ ਕਿ ਟੀਕਾਕਰਨ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਇਕ ਵੱਡਾ ਸੁਰੱਖਿਆ ਚੱਕਰ ਹੈ। ਇਸ ਲਈ ਉਨ੍ਹਾਂ ਨੇ ਸਰਕਾਰ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਇਆ। ਸਰਕਾਰੀ ਹਸਪਤਾਲ ਤੋਂ ਏਐੱਨਐੱਮ ਨੀਲਮ ਰਾਣੀ, ਆਸ਼ਾ ਵਰਕਰ ਲਕਸ਼ਮੀ ਦੇਵੀ, ਸਾਗਰ ਤੇ ਪ੍ਰਿਅੰਕਾ ਦੀ ਟੀਮ ਨੇ ਬੱਚਿਆਂ ਦਾ ਟੀਕਾਕਰਨ ਕੀਤਾ। ਉਨ੍ਹਾਂ ਨੇ ਹਸਪਤਾਲ ਦੀ ਟੀਮ, ਸਕੂਲ ਸਟਾਫ, ਮਾਪਿਆਂ ਦਾ ਧੰਨਵਾਦ ਕੀਤਾ।