ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 20 ਜੂਨ
ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਮੈਗਾ ਵੈਕਸੀਨ ਡੇਅ ਮਨਾਇਆ ਜਾਵੇਗਾ। ਇਸ ਦੌਰਾਨ 18 ਸਾਲ ਤੋਂ ਲੈ ਕੇ ਵੱਧ ਉਮਰ ਵਰਗ ਦੇ ਲੋਕਾਂ ਨੂੰ ਮੁਫ਼ਤ ਵੈਕਸੀਨ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਸੂਬੇ ਦੇ ਢਾਈ ਲੱਖ ਲੋਕਾਂ ਨੂੰ ਟੀਕੇ ਲਾਉਣ ਦਾ ਟੀਚਾ ਰੱਖਿਆ ਗਿਆ ਹੈ। ਸ੍ਰੀ ਵਿੱਜ ਅੱਜ ਛਾਉਣੀ ਵਿਧਾਨ ਸਭਾ ਹਲਕੇ ਵਿਚ ਲਾਏ ਵੈਕਸੀਨੇਸ਼ਨ ਕੈਂਪਾਂ ਦਾ ਮੁਆਇਨਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵੈਕਸੀਨ ਨਾਲ ਹੀ ਕਰੋਨਾ ’ਤੇ ਜਿੱਤ ਹਾਸਲ ਕੀਤੀ ਜਾ ਸਕਦੀ ਹੈ।