ਕੌਂਸਲਰ ਨੇ ਸੀਵਰੇਜ ਸਮੱਸਿਆ ਹੱਲ ਕਰਵਾਈ
ਫਰੀਦਾਬਾਦ ਦੇ ਐੱਨ ਆਈ ਟੀ-5 ਇਲਾਕੇ ਵਿੱਚ ਲੰਮੇ ਸਮੇਂ ਤੋਂ ਬੰਦ ਪਈ ਸੀਵਰ ਲਾਈਨ ਕਾਰਨ ਸੜਕਾਂ ’ਤੇ ਫੈਲ ਰਹੇ ਗੰਦੇ ਪਾਣੀ ਦੀ ਸਮੱਸਿਆ ਦਾ ਆਖਰਕਾਰ ਹੱਲ ਹੋ ਗਿਆ ਹੈ। ਇਲਾਕਾ ਕੌਂਸਲਰ ਅਤੇ ਭਾਜਪਾ ਆਗੂ ਜਸਵੰਤ ਸਿੰਘ ਨਾਗਰਾ ਨੇ ਲੋਕਾਂ ਦੀ...
Advertisement
ਫਰੀਦਾਬਾਦ ਦੇ ਐੱਨ ਆਈ ਟੀ-5 ਇਲਾਕੇ ਵਿੱਚ ਲੰਮੇ ਸਮੇਂ ਤੋਂ ਬੰਦ ਪਈ ਸੀਵਰ ਲਾਈਨ ਕਾਰਨ ਸੜਕਾਂ ’ਤੇ ਫੈਲ ਰਹੇ ਗੰਦੇ ਪਾਣੀ ਦੀ ਸਮੱਸਿਆ ਦਾ ਆਖਰਕਾਰ ਹੱਲ ਹੋ ਗਿਆ ਹੈ। ਇਲਾਕਾ ਕੌਂਸਲਰ ਅਤੇ ਭਾਜਪਾ ਆਗੂ ਜਸਵੰਤ ਸਿੰਘ ਨਾਗਰਾ ਨੇ ਲੋਕਾਂ ਦੀ ਸ਼ਿਕਾਇਤ ਮਿਲਣ ’ਤੇ ਦੇਰ ਰਾਤ ਮੌਕੇ ’ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਸੀਵਰ ਲਾਈਨ ਦੀ ਮੁਰੰਮਤ ਕਰਵਾਈ। ਕੌਂਸਲਰ ਜਸਵੰਤ ਸਿੰਘ ਨੇ ਦੱਸਿਆ ਕਿ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ ਕਿ ਸੀਵਰ ਜਾਮ ਹੋਣ ਕਾਰਨ ਨਾਲੀਆਂ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ ’ਤੇ ਆ ਗਿਆ ਹੈ, ਜਿਸ ਨਾਲ ਲੋਕਾਂ ਦਾ ਲੰਘਣਾ ਮੁਸ਼ਕਿਲ ਹੋ ਗਿਆ ਹੈ। ਸਮੱਸਿਆ ਦੀ ਗੰਭੀਰਤਾ ਨੂੰ ਦੇਖਦਿਆਂ ਉਹ ਤੁਰੰਤ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੁਰੰਮਤ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
Advertisement
Advertisement
×