DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CRIME: ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਕਾਬੂ

ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਵਿੱਢੀ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਪੁਲੀਸ ਦੀ ਹਿਰਾਸਤ ਵਿੱਚ ਮੁਲਜ਼ਮ।
Advertisement

ਪੁਲੀਸ ਦੀ ਕ੍ਰਾਈਮ ਬ੍ਰਾਂਚ-1 ਟੀਮ ਨੇ ਖੇਤਾਂ ਵਿੱਚੋਂ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਸੁਪਰਡੈਂਟ ਕਮਲਦੀਪ ਗੋਇਲ ਨੇ ਜ਼ਿਲ੍ਹਾ ਪੁਲੀਸ ਨੂੰ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇੰਚਾਰਜ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਚਾਰ ਵਿਅਕਤੀ ਕਲਾਨੌਰ ਸਰਹੱਦ ਨੇੜੇ ਘੁੰਮ ਰਹੇ ਸਨ ਅਤੇ ਕਿਸੇ ਅਪਰਾਧ ਨੂੰ ਅੰਜਾਮ ਦੇਣ ਲਈ ਮੌਕੇ ਦੀ ਭਾਲ ਵਿੱਚ ਸਨ। ਸੂਚਨਾ ਦੇ ਆਧਾਰ ’ਤੇ ਏ ਐੱਸ ਆਈ ਆਜ਼ਾਦ ਸਿੰਘ, ਏ ਐੱਸ ਆਈ ਅਮਰਜੀਤ ਸਿੰਘ, ਮਨੀਸ਼ ਕੁਮਾਰ, ਸੁਸ਼ੀਲ, ਬ੍ਰਿਜਪਾਲ ਅਤੇ ਕਮਲ ਦੀ ਇੱਕ ਟੀਮ ਬਣਾਈ ਗਈ। ਟੀਮ ਨੇ ਮੌਕੇ ’ਤੇ ਪਹੁੰਚ ਕੇ ਚਾਰਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੀ ਪਛਾਣ ਜਸਪਾਲ ਵਾਸੀ ਪਿੰਡ ਸ਼ੀਤਲਪੁਰ, ਜ਼ਿਲ੍ਹਾ ਸਹਾਰਨਪੁਰ, ਰਾਜੂ ਵਾਸੀ ਪਿੰਡ ਸੋਨ ਚਿੱਡਾ, ਇੰਦਰ ਸੇਨ ਵਾਸੀ ਪਿੰਡ ਗਲੌਰਾ ਅਤੇ ਧਰਮਪਾਲ ਉਰਫ਼ ਮਿੱਟੂ ਵਾਸੀ ਨਿਊ ਸ਼ਾਰਦਾ ਨਗਰ, ਯੂਪੀ ਵਜੋਂ ਹੋਈ ਹੈ। ਪੁੱਛ-ਗਿੱਛ ਦੌਰਾਨ ਮੁਲਜ਼ਮਾਂ ਨੇ ਮੋਟਰ ਚੋਰੀ ਦੀਆਂ ਇੱਕ ਦਰਜਨ ਤੋਂ ਵੱਧ ਘਟਨਾਵਾਂ ਨੂੰ ਅੰਜਾਮ ਦੇਣਾ ਮੰਨਿਆ। ਇੰਚਾਰਜ ਰਾਜਕੁਮਾਰ ਨੇ ਪੁਸ਼ਟੀ ਕੀਤੀ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ। ਮੁੱਢਲੀ ਪੁੱਛ-ਗਿੱਛ ਤੋਂ ਪਤਾ ਲੱਗਾ ਹੈ ਕਿ 9 ਅਗਸਤ 2026 ਦੀ ਰਾਤ ਨੂੰ ਬੁੜੀਆ ਥਾਣਾ ਖੇਤਰ ਵਿੱਚ ਇੱਕੋ ਰਾਤ ਦੌਰਾਨ ਤਿੰਨ ਟਿਊਬਵੈੱਲ ਮੋਟਰਾਂ ਦੀਆਂ ਤਾਰਾਂ ਚੋਰੀ ਹੋ ਗਈਆਂ ਸਨ। ਇੰਚਾਰਜ ਨੇ ਦੱਸਿਆ ਕਿ ਸਾਰੇ ਮੁਲਜ਼ਮ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮੁਲਜ਼ਮ ਫਿਲਹਾਲ ਫਰਾਰ ਹੈ।

Advertisement
Advertisement
×