ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖਾਟੂ ਸ਼ਿਆਮ ਦੇ ਸ਼ਰਧਾਲੂਆਂ ’ਤੇ ਹੋਏ ਹਮਲੇ ਦੀ ਆਲੋਚਨਾ

ਪੱਤਰ ਪ੍ਰੇਰਕ ਰਤੀਆ, 14 ਜੁਲਾਈ ਧਾਰਮਿਕ ਸ਼ਹਿਰ ਖਾਟੂ ਸ਼ਿਆਮ ਵਿੱਚ ਕੁਝ ਦੁਕਾਨਦਾਰਾਂ ਵੱਲੋਂ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ’ਤੇ ਹਮਲਾ ਕਰਨ ਅਤੇ ਉਨ੍ਹਾਂ ਦੀ ਕੁੱਟਮਾਰ ਕਰਨ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਰੋਸ ਹੈ। ਅੱਜ ਇੱਥੇ ਖਾਟੂ ਸ਼ਿਆਮ...
Advertisement

ਪੱਤਰ ਪ੍ਰੇਰਕ

ਰਤੀਆ, 14 ਜੁਲਾਈ

Advertisement

ਧਾਰਮਿਕ ਸ਼ਹਿਰ ਖਾਟੂ ਸ਼ਿਆਮ ਵਿੱਚ ਕੁਝ ਦੁਕਾਨਦਾਰਾਂ ਵੱਲੋਂ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ’ਤੇ ਹਮਲਾ ਕਰਨ ਅਤੇ ਉਨ੍ਹਾਂ ਦੀ ਕੁੱਟਮਾਰ ਕਰਨ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਰੋਸ ਹੈ। ਅੱਜ ਇੱਥੇ ਖਾਟੂ ਸ਼ਿਆਮ ਦੇ ਸ਼ਰਧਾਲੂ ਹਰਵੀਰ ਸੋਨੀ, ਸ਼ਰਵਣ ਸਵਾਮੀ, ਸਤਪਾਲ ਗਰਗ, ਬਲਵਿੰਦਰ ਗਰਗ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਾਰਨ ਧਾਰਮਿਕ ਸਥਾਨ ’ਤੇ ਜਾਣ ਵਾਲੇ ਲੋਕਾਂ ਵਿੱਚ ਬਹੁਤ ਗੁੱਸਾ ਹੈ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਤੋਂ ਲੋਕ ਖਾਟੂ ਸ਼ਿਆਮ ਦੇ ਦਰਸ਼ਨ ਲਈ ਆਉਂਦੇ ਹਨ ਅਤੇ ਜੇ ਕੁਝ ਸ਼ਰਧਾਲੂ ਬਰਸਾਤ ਦੇ ਮੌਸਮ ਦੌਰਾਨ ਦੁਕਾਨਾਂ ਦੇ ਸਾਹਮਣੇ ਖੜ੍ਹੇ ਹੁੰਦੇ ਹਨ ਤਾਂ ਦੁਕਾਨਦਾਰਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ, ਪਰ ਜਿਸ ਤਰ੍ਹਾਂ ਦੁਕਾਨਦਾਰਾਂ ਨੇ ਸ਼ਰਧਾਲੂਆਂ ਦੇ ਨਾਲ-ਨਾਲ ਔਰਤਾਂ ਨੂੰ ਵੀ ਡੰਡਿਆਂ ਨਾਲ ਕੁੱਟਿਆ ਹੈ, ਇਹ ਬਹੁਤ ਸ਼ਰਮਨਾਕ ਕਾਰਵਾਈ ਹੈ। ਹਮਲਾ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Advertisement