ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਮੁਹਿੰਮ

‘ਆਨਲਾਈਨ ਧੋਖਾਧੜੀ ਤੋਂ ਸਾਵਧਾਨ ਰਹੋ’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ
Advertisement

ਸਿੱਖਿਆ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਨਿਰਦੇਸ਼ਾਂ ਤਹਿਤ ਸਥਾਨਕ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਰਾਸ਼ਟਰੀ ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨੇ’ ਨੂੰ ਸਮਰਪਿਤ ਇੱਕ ਹਫ਼ਤਾ ਚੱਲਣ ਵਾਲੀ ‘ਸਾਈਬਰ ਜਾਗਰਤ ਭਾਰਤ’ ਜਾਗਰੂਕਤਾ ਮੁਹਿੰਮ ਸਫ਼ਲਤਾਪੂਰਵਕ ਸਮਾਪਤ ਹੋਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਨਲਾਈਨ ਖਤਰਿਆਂ ਤੋਂ ਬਚਾਉਣ ਦੇ ਤਰੀਕੇ ਸਿਖਾਉਣਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਡਿਜੀਟਲ ਨਾਗਰਿਕ ਬਣਾਉਣਾ ਸੀ। ਇਸ ਪ੍ਰੋਗਰਾਮ ਦੌਰਾਨ ਕੰਪਿਊਟਰ ਅਧਿਆਪਕਾਂ ਰੇਣੂ ਕੰਬੋਜ ਅਤੇ ਰੇਣੂ ਚੌਧਰੀ ਵੱਲੋਂ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਬੱਚਿਆਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਫਿਸ਼ਿੰਗ (ਜਾਅਲਸਾਜ਼ੀ) ਹਮਲਿਆਂ ਨੂੰ ਪਛਾਣਨ ਅਤੇ ਆਪਣੀ ਨਿੱਜੀ ਜਾਣਕਾਰੀ ਨੂੰ ਆਨਲਾਈਨ ਸਾਂਝਾ ਨਾ ਕਰਨ ਦੀ ਮਹੱਤਤਾ ਬਾਰੇ ਦੱਸਿਆ ਗਿਆ।

ਇਸ ਤੋਂ ਇਲਾਵਾ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ‘ਆਨਲਾਈਨ ਧੋਖਾਧੜੀ ਤੋਂ ਸਾਵਧਾਨ ਰਹੋ’ ਅਤੇ ‘ਆਪਣੇ ਡੇਟਾ ਦੀ ਰੱਖਿਆ ਕਰੋ’ ਵਰਗੇ ਮਹੱਤਵਪੂਰਨ ਸੁਨੇਹੇ ਦਿੱਤੇ। ਸਕੂਲ ਦੇ ਪ੍ਰਿੰਸੀਪਲ ਰੌਬਿਨ ਕੁਮਾਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮਕਸਦ ਉਨ੍ਹਾਂ ਨੂੰ ਸਾਈਬਰ ਧੱਕੇਸ਼ਾਹੀ ਅਤੇ ਅਸੁਰੱਖਿਅਤ ਇੰਟਰਨੈੱਟ ਵਰਤੋਂ ਵਰਗੇ ਖਤਰਿਆਂ ਤੋਂ ਬਚਾਉਣਾ ਹੈ। ਸਕੂਲ ਮੈਨੇਜਰ ਸੋਹਨ ਲਾਲ ਸੈਣੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਹਰ ਨਾਗਰਿਕ ਦਾ ਫਰਜ਼ ਹੈ ਅਤੇ ਸਕੂਲ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।

Advertisement

Advertisement
Show comments