ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ
ਸੀ ਬੀ ਐੱਸ ਈ ਨੇ ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬੈਨ ਵਿੱਚ ਸਾਈਬਰ ਸੁਰਖਿੱਆ ਅਤੇ ਸੁਰਖਿੱਆ ’ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਹਾਇਕ ਪ੍ਰੋ. ਸੰਜੈ ਤਿਆਗੀ ਤੇ ਨਿਖਲ ਸ਼ਰਮਾ ਨੇ ਸਰੋਤ ਵਿਅਕਤੀਆਂ ਵਜੋਂ ਭੂਮਿਕਾ ਨਿਭਾਈ। ਸਕੂਲ ਪੁੱਜਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸਾਬਕਾ ਸੰਸਦ ਮੈਂਬਰ ਕੈਲਾਸ਼ੋ ਸੈਣੀ ਸਾਈਬਰ ਸੁਰਿੱਖਆ ਤੇ ਸੁਰਖਿੱਆ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਕੈਲਾਸ਼ੋ ਸੈਣੀ ਨੇ ਕਿਹਾ ਕਿ ਅਧਿਆਪਕਾਂ ਲਈ ਅਜੇਹੀ ਜਾਣਕਾਰੀ ਭਰਪੂਰ ਪ੍ਰੋਗਰਾਮ ਸੀ ਬੀ ਐੱਸ ਈ ਵੱਲੋਂ ਸ਼ਲਾਘਾਯੋਗ ਪਹਿਲਕਦਮੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਸੈਮੀਨਾਰ ਵਿਚ ਪੇਸ਼ ਕੀਤੇ ਗਏ ਜਾਣਕਾਰੀ ਭਰਪੂਰ ਸੁਝਾਵਾਂ ਨੂੰ ਧਿਆਨ ਨਾਲ ਸੁਣਨ, ਸਾਈਬਰ ਅਪਰਾਧ ਤੋਂ ਆਪਣੇ ਆਪ ਨੂੰ ਬਚਾਉਣ ਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਉਤਸ਼ਾਹਿਤ ਕੀਤਾ। ਸੰਜੈ ਤਿਆਗੀ ਤੇ ਨਿਖਲ ਸ਼ਰਮਾ ਨੇ ਸਾਈਬਰ ਅਪਰਾਧ ਤੋਂ ਬਚਣ ਤੇ ਸੁਰਖਿੱਅਤ ਰਹਿਣ ਲਈ ਕਈ ਤਰ੍ਹਾਂ ਦੇ ਸੁਝਾਅ ਸਾਂਝੇ ਕੀਤੇ ਉਨ੍ਹਾਂ ਨੇ ਆਪਣੇ ਓ ਟੀ ਪੀ ਕਿਸੇ ਨਾਲ ਸਾਝਾਂ ਕਰਨ ਅਤੇ ਕਿਸੇ ਅਨਜਾਣ ਵਿਅਕਤੀ ਦੇ ਚਾਰਜਰ ਨਾਲ ਆਪਣੇ ਫੋਨ ਨੂੰ ਚਾਰਜ ਕਰਨ ਦੇ ਵਿਰੁੱਧ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਣਜਾਣ ਐਪ ਡਾਊਨਲੋਡ ਕਰਨ ਤੋਂ ਬਚਣਾ ਚਾਹੀਦਾ ਹੈ ਤੇ ਜਿੰਨਾ ਸੰਭਵ ਹੋ ਸਕੇ ਆਪਣੇ ਬਚਿੱਆਂ ਨਾਲ ਇਸ ਜਾਣਕਾਰੀ ਨੂੰ ਸਾਂਝਾ ਕਰਨਾ ਚਾਹੀਦਾ ਹੈ। ਆਏ ਮਹਿਮਾਨਾਂ ਦਾ ਸਕੂਲ ਪ੍ਰਬੰਧਕਾਂ ਨੇ ਧੰਨਵਾਦ ਕੀਤਾ।