ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 1 ਨਵੰਬਰ
ਮੌਹੜੀ ਵਿੱਚ ਜੀਟੀ ਰੋਡ ’ਤੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਤ ਸਿੰਘ ਪੁੱਤਰ ਰਤਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਕੁਲਦੀਪ ਸਿੰਘ ਨੇ ਪੜਾਓ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦੇ ਪਿਤਾ ਮੌਹੜੀ ਵਿੱਚ ਪ੍ਰਾਈਵੇਟ ਨੌਕਰੀ ਕਰਦੇ ਸਨ ਜਿਨ੍ਹਾਂ ਦੀ ਰਾਤ ਦੀ ਡਿਊਟੀ ਹੁੰਦੀ ਸੀ। ਅੱਜ ਸਵੇਰੇ ਜਦੋਂ ਉਹ ਡਿਊਟੀ ਤੋਂ ਫਾਰਗ ਹੋ ਕੇ ਆਪਣੇ ਸਾਈਕਲ ’ਤੇ ਮੌਹੜੀ ਤੋਂ ਪਿੰਡ ਵਾਪਸ ਆ ਰਹੇ ਸਨ ਤਾਂ ਜੀਟੀ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਐਂਬੂਲੈਂਸ ਰਾਹੀਂ ਉਸ ਦੇ ਪਿਤਾ ਨੂੰ ਸਿਵਲ ਹਸਪਤਾਲ ਅੰਬਾਲਾ ਕੈਂਟ ਪਹੁੰਚਾਇਆ ਗਿਆ ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।