DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੀ ਸੀ ਵੱਲੋਂ ਐੱਸ ਆਈ ਆਰ ਬਾਰੇ ਅਧਿਕਾਰੀਆਂ ਨਾਲ ਬੈਠਕ

ਵਿਸ਼ੇਸ਼ ਸੁਧਾਈ ਨੂੰ ਤਰਜੀਹੀ ਅਧਾਰ ’ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

  • fb
  • twitter
  • whatsapp
  • whatsapp
featured-img featured-img
ਡੀ ਸੀ ਨਾਲ ਹੋਈ ਮੀਟਿੰਗ ਵਿੱਚ ਹਿੱਸਾ ਲੈਂਦੇ ਅਧਿਕਾਰੀ।
Advertisement

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਹਰ ਨਾਗਰਿਕ ਦੀ ਹਿੱਸੇਦਾਰੀ ਅਹਿਮ ਹੈ। ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਵੋਟਰ ਸੂਚੀ ਪੂਰੀ ਤਰ੍ਹਾਂ ਅਪਡੇਟ ਅਤੇ ਗਲਤੀ-ਰਹਿਤ ਹੋਵੇ। ਇਹ ਨਿਰਦੇਸ਼ ਡਾ. ਵਿਵੇਕ ਭਾਰਤੀ ਨੇ ਮਿਨੀ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਇਸ ਤੋਂ ਪਹਿਲਾਂ ਭਾਰਤ ਚੋਣ ਕਮਿਸ਼ਨ ਦੇ ਉਪ-ਚੋਣ ਕਮਿਸ਼ਨਰ ਸੰਜੇ ਕੁਮਾਰ ਅਤੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ੍ਰੀਨਿਵਾਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਐੱਸ ਆਈ ਆਰ ਕਾਰਜਾਂ ਦੀ ਸਮੀਖਿਆ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਡੀ ਸੀ ਨੇ ਸਬੰਧਤ ਅਧਿਕਾਰੀਆਂ ਤੋਂ ਬੂਥ ਲੈਵਲ ਅਫ਼ਸਰਾਂ (ਬੀਐਲਓ) ਵੱਲੋਂ ਗਿਣਤੀ ਪ੍ਰਫਾਰਮਿਆਂ ਦੀ ਵੰਡ, ਮੈਪਿੰਗ ਅਤੇ ਹੋਰ ਸਬੰਧਤ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਸ ਪੁਨਰੀਖਣ ਕਾਰਜ ਨੂੰ ਤਰਜੀਹੀ ਅਧਾਰ ’ਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ। ਡਾ. ਭਾਰਤੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਆਪਣੇ ਬੂਥ ਲੈਵਲ ਅਫ਼ਸਰ ਦਾ ਸਹਿਯੋਗ ਕਰਨ ਅਤੇ ਆਪਣੇ ਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ।

Advertisement
Advertisement
×