ਡੀਸੀ ਵੱਲੋਂ ਨਦੀ, ਨਾਲਿਆਂ ਦਾ ਨਿਰੀਖਣ
ਡਿਪਟੀ ਕਮਿਸ਼ਨਰ ਮਹਾਂਵੀਰ ਪ੍ਰਸਾਦ ਨੇ ਜ਼ਿਲ੍ਹੇ ਦੇ ਪਾਣੀ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ 24 ਘੰਟੇ ਚੌਕਸੀ ਰੱਖਣ ਦੇ ਹੁਕਮ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਨਿਰੀਖਣ ਕੀਤਾ ਤੇ...
Advertisement
ਡਿਪਟੀ ਕਮਿਸ਼ਨਰ ਮਹਾਂਵੀਰ ਪ੍ਰਸਾਦ ਨੇ ਜ਼ਿਲ੍ਹੇ ਦੇ ਪਾਣੀ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ 24 ਘੰਟੇ ਚੌਕਸੀ ਰੱਖਣ ਦੇ ਹੁਕਮ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਨਿਰੀਖਣ ਕੀਤਾ ਤੇ ਮੀਂਹ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਾਰਕੰਡਾ ਨਦੀ ਦੇ ਸੰਵੇਦਨਸ਼ੀਲ ਕੇਂਦਰਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਕਾਲੇ ਅੰਬ ਤੋਂ ਮਾਰਕੰਡਾ ਨਦੀ ਵਿਚ 50 ਹਜ਼ਾਰ ਕਿਊਸਕ ਤੋਂ ਵੱਧ ਪਾਣੀ ਦੇ ਉੱਚ ਪੱਧਰੀ ਨਿਕਾਸ ਕਾਰਨ ਐੱਸਡੀਐੱਮ ਸ਼ਾਹਬਾਦ ਤੇ ਐੱਸਡੀਐੱਮ ਪਿਹੋਵਾ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਦਰਿਆ ਦੇ ਕਿਨਾਰਿਆਂ ’ਤੇ ਸਖ਼ਤ ਚੌਕਸੀ ਤੇ ਨਿਰੰਤਰ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਹਨ।
Advertisement
Advertisement
×