DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਡੀ ਸੀ ਨੇ ਸਕੂਲ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਸੰਜੇ ਗਾਂਧੀ ਮੈਮੋਰੀਅਲ ਪਬਲਿਕ ਸਕੂਲ ਸੂਜਰਾ ਵਿੱਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਗਰਗ, ਉਪ ਪ੍ਰਧਾਨ ਮਨਦੀਪ ਸਿੰਘ ਤੂਰ ਅਤੇ ਖ਼ਜ਼ਾਨਚੀ...

  • fb
  • twitter
  • whatsapp
  • whatsapp
featured-img featured-img
ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ ਡੀ ਸੀ ਵਿਸ਼ਰਾਮ ਕੁਮਾਰ ਮੀਣਾ।
Advertisement

ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਸੰਜੇ ਗਾਂਧੀ ਮੈਮੋਰੀਅਲ ਪਬਲਿਕ ਸਕੂਲ ਸੂਜਰਾ ਵਿੱਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਗਰਗ, ਉਪ ਪ੍ਰਧਾਨ ਮਨਦੀਪ ਸਿੰਘ ਤੂਰ ਅਤੇ ਖ਼ਜ਼ਾਨਚੀ ਜਤਿੰਦਰ ਗਿੱਲ ਵੀ ਮੌਜੂਦ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਸਕੂਲ ਦੇ ਵਿਹੜੇ ਵਿੱਚ ਬੂਟਾ ਲਾਇਆ। ਡਿਪਟੀ ਕਮਿਸ਼ਨਰ ਨੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨਾ ਸਿਰਫ਼ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਲਈ ਮਾਣ ਵਾਲੀ ਗੱਲ ਹਨ, ਸਗੋਂ ਸਕੂਲ ਦੇ ਵਿਦਿਅਕ ਮਾਹੌਲ ਤੇ ਅਧਿਆਪਕਾਂ ਦੇ ਸਮਰਪਣ ਨੂੰ ਵੀ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਪਿਛਲੇ ਕੁਝ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਬਦਲਾਅ ਆਏ ਹਨ। ਡਿਜੀਟਲ ਤਕਨਾਲੋਜੀ ਨੇ ਵਿਦਿਅਕ ਦ੍ਰਿਸ਼ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਵਿਦਿਆਰਥੀਆਂ ਕੋਲ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਗਿਆਨ ਪ੍ਰਾਪਤ ਕਰਨ ਲਈ ਸਰੋਤ ਉਪਲਬਧ ਹਨ।

ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪਾਠਕ੍ਰਮ ਤੱਕ ਹੀ ਸੀਮਤ ਨਾ ਰੱਖਣ, ਸਗੋਂ ਭਵਿੱਖ ਦੀਆਂ ਲੋੜਾਂ ਅਤੇ ਚੁਣੌਤੀਆਂ ਲਈ ਤਿਆਰ ਕਰਨ। ਉਨ੍ਹਾਂ ਕਿਹਾ ਕਿ ਹਰ ਬੱਚੇ ਵਿੱਚ ਇੱਕ ਛੁਪੀ ਪ੍ਰਤਿਭਾ ਹੁੰਦੀ ਹੈ, ਲੋੜ ਹੈ ਉਸ ਨੂੰ ਪਛਾਣਨ ਦੀ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਵਿਗਿਆਨ, ਤਕਨਾਲੋਜੀ, ਕਲਾ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਸੰਭਵ ਹੋਵੇਗਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਗਰਗ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਸੁਰੇਸ਼ ਸੈਣੀ ਨੇ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

Advertisement

Advertisement
Advertisement
×