ਫਰੀਦਾਬਾਦ: ਇੱਥੋਂ ਦੇ ਡਿਪਟੀ ਕਮਿਸ਼ਨਰ ਨੇ ਸ਼ੁੱਕਰਵਾਰ ਦੁਪਹਿਰ ਮੋਹਣਾ ਤਹਿਸੀਲ ਦਾ ਅਚਨਚੇਤ ਨਿਰੀਖਣ ਕੀਤਾ ਤੇ ਤਹਿਸੀਲ ਵਿੱਚ ਚੱਲ ਰਹੀਆਂ ਰਜਿਸਟਰੀਆਂ ਅਤੇ ਹੋਰ ਕੰਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਪਰੰਤ ਅਨਾਜ ਮੰਡੀ ਦਾ ਨਿਰੀਖਣ ਕੀਤਾ। ਉਹ ਮੰਡੀਕਰਨ ਬੋਰਡ ਦੇ ਦਫ਼ਤਰ ਵਿੱਚ ਗਏ ਤੇ ਉੱਥੇ ਰਿਕਾਰਡ ਦੀ ਜਾਂਚ ਕੀਤੀ। ਇਸ ਤੋਂ ਬਾਅਦ ਮੰਡੀ ਦਾ ਨਿਰੀਖਣ ਕੀਤਾ ਤੇ ਉੱਥੋਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ। ਵਪਾਰੀਆਂ ਤੋਂ ਅਨਾਜ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਬਿਜਲੀ ਸਪਲਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਅਤੇ ਵਪਾਰੀਆਂ ਤੋਂ ਆਨਲਾਈਨ ਵਿਕਰੀ ਦੀ ਅਦਾਇਗੀ ਬਾਰੇ ਵੀ ਜਾਣਕਾਰੀ ਲਈ। ਮੰਡੀ ਵਿੱਚ ਉੱਥੇ ਝੋਨੇ ਦੀ ਵਿਕਰੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਮੰਡੀ ਵਿੱਚ ਫ਼ਸਲ ਵੇਚਣ ਲਈ ਆ ਰਹੀਆਂ ਮੁਸ਼ਕਲਾਂ ਅਤੇ ਮੰਡੀ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ। ਸਾਉਣੀ ਦੀ ਫ਼ਸਲ 1 ਅਕਤੂਬਰ ਤੋਂ ਖਰੀਦ ਸ਼ੁਰੂ ਕੀਤੀ ਜਾਣੀ ਹੈ। -ਪੱਤਰ ਪ੍ਰੇਰਕ