ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਮਿਨੀ ਸਕੱਤਰੇਤ ਵਿੱਚ ਸਥਿਤ ਈ-ਦਿਸ਼ਾ ਕੇਂਦਰ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਡਿਪਟੀ ਕਮਿਸ਼ਨਰ ਨੇ ਈ-ਦਿਸ਼ਾ ਕੇਂਦਰ ਦੇ ਵੱਖ-ਵੱਖ ਕਾਊਂਟਰਾਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਜਮ੍ਹਾਂਬੰਦੀ ਦੀਆਂ ਨਕਲਾਂ, ਰਜਿਸਟਰੀ, ਮਾਲ ਰਿਕਾਰਡ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਨਾਗਰਿਕ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਵਿਵੇਕ ਭਾਰਤੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਈ-ਦਿਸ਼ਾ ਕੇਂਦਰ ਦੇ ਹਰ ਕਾਊਂਟਰ ਜਾਂ ਖਿੜਕੀ ’ਤੇ ਉੱਥੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦਾ ਵੇਰਵਾ ਸਪੱਸ਼ਟ ਦਰਸਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਵੱਖ-ਵੱਖ ਕਾਊਂਟਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚੇਗਾ। ਇਸ ਮੌਕੇ ਉਨ੍ਹਾਂ ਕੇਂਦਰ ਵਿੱਚ ਆਪਣੇ ਕੰਮਾਂ ਲਈ ਪਹੁੰਚੇ ਆਮ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਤੇ ਮੁਲਾਜ਼ਮਾਂ ਦੇ ਵਿਹਾਰ ਬਾਰੇ ਜਾਣਕਾਰੀ ਹਾਸਲ ਕੀਤੀ। ਡਾ. ਭਾਰਤੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਈ-ਦਿਸ਼ਾ ਕੇਂਦਰ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਪ੍ਰੇਸ਼ਾਨੀ ਦੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਈ-ਦਿਸ਼ਾ ਕੇਂਦਰ ਵਿੱਚ ਮੁੱਢਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਫ਼ਾਈ ਪ੍ਰਬੰਧਾਂ, ਪੀਣ ਵਾਲੇ ਸਾਫ਼ ਪਾਣੀ, ਕੂਲਰਾਂ ਅਤੇ ਏਅਰ ਕੰਡੀਸ਼ਨਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ ਡੀ ਐੱਮ ਰਾਜੇਸ਼ ਕੁਮਾਰ, ਸਿਟੀ ਮੈਜਿਸਟਰੇਟ ਗੌਰਵ ਗੁਪਤਾ, ਡੀ ਆਰ ਓ ਸ਼ਿਆਮ ਲਾਲ ਆਦਿ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

