ਡੀ ਸੀ ਵੱਲੋਂ ਚੌਲ ਮਿੱਲਾਂ ਦਾ ਦੌਰਾ
ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਰਤੀਆ ਖੇਤਰ ਦੀਆਂ ਵੱਖ-ਵੱਖ ਚੌਲ ਮਿੱਲਾਂ ਦਾ ਅਚਨਚੇਤ ਨਿਰੀਖਣ ਕੀਤਾ ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਸੀਸੀਟੀਵੀ ਕੈਮਰਿਆਂ ਦੇ ਕੰਮਕਾਜ, ਮਿੱਲਾਂ ਵਿੱਚ ਝੋਨੇ ਦੇ...
Advertisement
ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਰਤੀਆ ਖੇਤਰ ਦੀਆਂ ਵੱਖ-ਵੱਖ ਚੌਲ ਮਿੱਲਾਂ ਦਾ ਅਚਨਚੇਤ ਨਿਰੀਖਣ ਕੀਤਾ ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਸੀਸੀਟੀਵੀ ਕੈਮਰਿਆਂ ਦੇ ਕੰਮਕਾਜ, ਮਿੱਲਾਂ ਵਿੱਚ ਝੋਨੇ ਦੇ ਸਟਾਕ ਰਜਿਸਟਰਾਂ ਅਤੇ ਝੋਨੇ ਦੇ ਭੰਡਾਰਨ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਡੀ ਸੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਭੰਡਾਰਨ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਸਹੀ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਰਤੀਆ ਅਨਾਜ ਮੰਡੀ ਦਾ ਵੀ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਮੰਡੀ ਵਿੱਚ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ।
Advertisement
Advertisement
×