ਟੋਹਾਣਾ: ਦੋ ਮੋਟਰਸਾਈਕਲ ਦੀ ਸਿੱਧੀ ਟੱਕਰ ਵਿੱਚ ਜ਼ਖ਼ਮੀ ਦੀ ਹਿਸਾਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਭੂਪ ਸਿੰਘ (55) ਦੇ ਪੁੱਤਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਕ ਹੋਰ ਮਾਮਲੇ ਵਿੱਚ ਹਿਸਾਰ ਦੇ ਕਾਲਜ ਵਿਦਿਆਰਥਣ 27 ਸਤੰਬਰ ਤੋਂ ਲਾਪਤਾ ਹੋਣ ’ਤੇ ਪੁਲੀਸ ਨੇ ਉਸ ਦੇ ਪਿਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ