ਏਲਨਾਬਾਦ (ਪੱਤਰ ਪ੍ਰੇਰਕ): ਪਿੰਡ ਕੁੱਤਾਵੱਢ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 15 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੰਨਾ ਸਿੰਘ ਵਾਸੀ ਕੁੱਤਾਵੱਢ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਚੰਨਾ ਸਿੰਘ ਪਿਛਲੇ ਕਰੀਬ ਤਿੰਨ ਸਾਲ ਤੋਂ ਨਸ਼ੇ ਦਾ ਆਦੀ ਸੀ। ਉਹ ਨਸ਼ੇ ਦੀ ਪੂਰਤੀ ਲਈ ਟੀਕੇ ਲਗਾਉਂਦਾ ਸੀ। ਅੱਜ ਉਸ ਨੇ ਘਰ ਦੇ ਬਾਥਰੂਮ ਵਿੱਚ ਜਾ ਕੇ ਨਸ਼ੇ ਦਾ ਟੀਕਾ ਲਗਾਇਆ ਸੀ ਪਰ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲਗਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਦਿੱਤੀ ਹੈ। ਿਜ਼ਕਰਯੋਗ ਹੈ ਕਿ ਨਸ਼ਿਆਂ ਦੀ ਓਵਰਡੋਜ਼ ਕਾਰਨ ਪਹਿਲਾਂ ਵੀ ਕਈ ਮੌਤਾਂ ਹੋ ਚੁੱਕੀਆਂ ਹਨ। ਪਿੰਡ ਵਾਸੀਆਂ ਨੇ ਨਸ਼ੀਲੇ ਪਦਾਰਥ ਵੇਚਣ ਵਾਿਲਆਂ ਖ਼ਿਲਾਫ਼ ਕਾਰਵਾਈ ਮੰਗੀ।