ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 12 ਜਨਵਰੀ ਇਥੇ ਦਲ ਜਾ ਰਹੇ ਇਕ ਵਿਅਕਤੀ ਦੀ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਗੁਰਜੰਟ ਸਿੰਘ ਵਾਸੀ ਤਖਤੂ ਮਾਜਰਾ ਦੇ ਪੁੱਤਰ ਵਰਿੰਦਰ ਸਿੰਘ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ...
Advertisement
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 12 ਜਨਵਰੀ
Advertisement
ਇਥੇ ਦਲ ਜਾ ਰਹੇ ਇਕ ਵਿਅਕਤੀ ਦੀ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਗੁਰਜੰਟ ਸਿੰਘ ਵਾਸੀ ਤਖਤੂ ਮਾਜਰਾ ਦੇ ਪੁੱਤਰ ਵਰਿੰਦਰ ਸਿੰਘ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦਾ ਪਿਤਾ ਸਮੇਤ ਨਵੇਂ ਬੱਸ ਸਟੈਂਡ ਰਾਜਪੁਰਾ ਕੋਲ ਪੈਦਲ ਜਾ ਰਹੇ ਸਨ ਕਿ ਕਿਸੇ ਅਣਪਛਾਤੇ ਕਾਰ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੇ ਵਿਚ ਮਾਰੀ। ਇਸ ਕਾਰਨ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲ਼ਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਗੁਰਜੰਟ ਸਿੰਘ ਦੇ ਬਿਆਨਾ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
×