ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਇਕ ਔਰਤ ਸਣੇ ਪੰਜ ਜਣਿਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਜਦੋਂਕਿ 774 ਕਰੋਨਾਵਾਇਰਸ ਲਾਗ ਦੇ ਨਵੇਂ ਮਾਮਲੇ ਆਏ ਹਨ। ਜ਼ਿਲ੍ਹੇ ਵਿੱਚ ਕਰੋਨਾ ਦੇ 508 ਮਰੀਜ਼ ਅੱਜ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲੋਂ ਛੁੱਟੀ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਦੇ 4829 ਸਰਗਰਮ ਮਾਮਲੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਲਾਗ ਦੇ 774 ਨਵੇਂ ਮਾਮਲੇ ਆਏ ਹਨ ਜਦੋਂਕਿ ਇਕ ਮਹਿਲਾ ਸਣੇ ਪੰਜ ਜਣਿਆਂ ਦੀ ਅੱਜ ਮੌਤ ਹੋਈ ਹੈ। 316 ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖ਼ਲ ਕੀਤਾ ਗਿਆ ਹੈ। ਸਰਕਾਰੀ ਹਸਪਤਾਲ ਵਿੱਚ 73 ਵਿਅਕਤੀਆਂ ਦਾ ਇਲਾਜ ਚਲ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਤਿੰਨ ਲੱਖ 17 ਹਜ਼ਾਰ 948 ਜਣਿਆਂ ਦੀ ਕਰੋਨਾ ਟੈਸਟ ਕੀਤਾ ਗਿਆ ਹੈ ਜਿਨ੍ਹਾਂ ਚੋਂ 18,946 ਵਿਅਕਤੀ ਪਾਜ਼ੇਟਿਵ ਮਿਲੇ ਹਨ।