ਔਰਤਾਂ ਦੀ ਸਮਾਜਿਕ ਸੁਰੱਖਿਆ ਅਤੇ ਉਨ੍ਹਾਂ ਦੇ ਸਨਮਾਨ ਨੂੰ ਪਹਿਲ ਦਿੰਦੇ ਹੋਏ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤੀ ਕਰਨ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗੁਵਾਈ ਹੇਠ ਇੱਕ ਹੋਰ ਜ਼ਰੂਰੀ ਕਦਮ ਚੁੱਕ ਰਹੀ ਹੈ। ਇਸ ਤਹਿਤ ਸੂਬੇ ਭਰ ਵਿੱਚ ‘ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ’ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਜਾਵੇਗਾ।
ਇਹ ਯੋਜਨਾ 25 ਸਤੰਬਰ ਤੋਂ ਸਾਰੇ ਜਿਲ੍ਹਿਆਂ ਵਿੱਚ ਲਾਗੂ ਹੋਵੇਗੀ ਅਤੇ ਇਸ ‘ਐਪ’ ਦੇ ਜ਼ਰੀਏ ਔਰਤਾਂ ਮੁਫ਼ਤ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਏ ਡੀ ਸੀ ਵਿਵੇਕ ਆਰੀਆ ਨੇ ਕੀਤਾ। ਏ ਡੀ ਸੀ ਨੇ ਇੱਥੇ ਲਘੁ ਸਕੱਤਰੇਤ ਵਿੱਚ ਇਸ ਯੋਜਨਾ ਦੀ ਤਿਆਰੀਆਂ ਨੂੰ ਲੈ ਕੇ ਇੱਕ ਮੀਟਿੰਗ ਵੀ ਬੁਲਾਈ। ਮੀਟਿੰਗ ਵਿੱਚ ਕਈ ਜ਼ਿਲ੍ਹਾ ਪੱਧਰੀ ਅਧਿਕਾਰੀ ਸ਼ਾਮਲ ਹੋਏ। ਏ ਡੀ ਸੀ ਨੇ ਕਿਹਾ ਕਿ 25 ਸਤੰਬਰ ਨੂੰ ਇੱਥੇ ਨਾਗਰਿਕ ਹਸਪਤਾਲ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਏ ਡੀ ਸੀ ਨੇ ਮੀਟਿੰਗ ਵਿੱਚ ਇਨ੍ਹਾਂ ਪ੍ਰੋਗਰਾਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹੋਰ ਦੱਸਿਆ ਕਿ ਇਸੇ ਪ੍ਰਕਾਰ ਦੇ ਜਾਗਰੂਕਤਾ ਕੈਂਪ ਅਤੇ ਪੰਜੀਕਰਨ ਕੈਂਪ ਉੱਪ-ਮੰਡਲ ਅਤੇ ਬਲਾਕ ਪੱਧਰ ’ਤੇ ਲਗਾਏ ਜਾਣਗੇ। ਇਸ ਮੌਕੇ ਮਹਿਲਾਵਾਂ ਦੀ ਸਿਹਤ ਸਬੰਧੀ ਜਾਂਚ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਮਹਿਲਾਵਾਂ ਆਪਣੀ ਮੁਫ਼ਤ ਜਾਂਚ ਕਰਵਾ ਕੇ ਸਿਹਤ ਕੈਂਪਾਂ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਮਹਿਲਾਵਾਂ ਦੀਆਂ 13 ਕਿਸਮ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ।