DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੀਂਪੇਂਦਰ ਹੁੱਡਾ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਰਮੇਸ਼ ਲਾਲੀ

ਇਨੈਲੋ ਦੇ ਟੱਪਰੀਵਾਸ ਸੈੱਲ ਦੇ ਸੂਬਾ ਪ੍ਰਧਾਨ ਰਮੇਸ਼ ਲਾਲੀ ਨੇ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਆਦਰਸ਼ ਦੱਸਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਬਿਆਨ...

  • fb
  • twitter
  • whatsapp
  • whatsapp
Advertisement

ਇਨੈਲੋ ਦੇ ਟੱਪਰੀਵਾਸ ਸੈੱਲ ਦੇ ਸੂਬਾ ਪ੍ਰਧਾਨ ਰਮੇਸ਼ ਲਾਲੀ ਨੇ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਆਦਰਸ਼ ਦੱਸਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਬਿਆਨ ਨਾ ਸਿਰਫ਼ ਬਹੁਤ ਹੀ ਮੰਦਭਾਗਾ ਹੈ, ਸਗੋਂ ਇਸ ਨਾਲ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਰਮੇਸ਼ ਲਾਲੀ ਨੇ ਕਿਹਾ ਕਿ ਸਾਲ 1984 ਦੀ ਹਿੰਸਾ ਦੇਸ਼ ਦੇ ਇਤਿਹਾਸ ਦਾ ਬਹੁਤ ਹੀ ਦਰਦਨਾਕ ਅਧਿਆਇ ਹੈ। ਇਸ ਹਿੰਸਾ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰ ਅੱਜ ਵੀ ਉਸ ਦੌਰ ਦੀ ਪੀੜਾ ਨੂੰ ਨਹੀਂ ਭੁੱਲ ਸਕੇ। ਰਮੇਸ਼ ਲਾਲੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਨਿਆਂਇਕ ਪ੍ਰਕਿਰਿਆ ਤੋਂ ਬਾਅਦ ਦੋਸ਼ੀ ਠਹਿਰਾਇਆ ਗਿਆ ਹੈ, ਉਨ੍ਹਾਂ ਦੀ ਜਨਤਕ ਤੌਰ ’ਤੇ ਸ਼ਲਾਘਾ ਕਰਨਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਰੋਲ ਮਾਡਲ ਵਜੋਂ ਪੇਸ਼ ਕਰਨਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ ਅਤੇ ਇਸ ਨਾਲ ਕਾਂਗਰਸ ਦੀ ਸਿੱਖ ਭਾਈਚਾਰੇ ਪ੍ਰਤੀ ਕਥਿਤ ਸੋਚ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਇਸ ਪੂਰੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਜਨਤਾ ਸਾਹਮਣੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਇਨੈਲੋ ਆਗੂ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰਿਕ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਸਿਆਸੀ ਪਾਰਟੀਆਂ ਨੂੰ ਇਤਿਹਾਸਕ ਘਟਨਾਵਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ’ਤੇ ਜ਼ਿੰਮੇਵਾਰ ਰਵੱਈਆ ਅਪਣਾਉਣਾ ਚਾਹੀਦਾ ਹੈ।

Advertisement
Advertisement
×