ਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆ
BKU (Charuni) chief 'slaps' District Food and Civil Supplies Controller ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਥੱਪੜ ਮਾਰਨ ਤੋਂ ਬਾਅਦ ਕੁਰੂਕਸ਼ੇਤਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਉਨ੍ਹਾਂ ਦੀ ਯੂਨੀਅਨ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਕਿਸਾਨ ਸੁਚਾਰੂ ਖਰੀਦ ਪ੍ਰਕਿਰਿਆ ਦੀ ਮੰਗ ਕਰਦੇ ਹੋਏ ਮਿੰਨੀ ਸਕੱਤਰੇਤ ਵਿੱਚ ਧਰਨਾ ਦੇ ਰਹੇ ਸਨ। ਗੁਰਨਾਮ ਸਿੰਘ ਚੜੂਨੀ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ’ਤੇ ਝੋਨੇ ਦੀ ਖਰੀਦ ਵਿੱਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ।
ਇਸ ਦੌਰਾਨ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਡੀਐੱਸਪੀ ਰਾਮ ਕੁਮਾਰ ਅਤੇ ਕਈ ਜ਼ਿਲ੍ਹਾ ਅਧਿਕਾਰੀ ਮੌਕੇ ’ਤੇ ਪਹੁੰਚੇ, ਪਰ ਕੋਈ ਫਾਇਦਾ ਨਹੀਂ ਹੋਇਆ। ਪ੍ਰਦਰਸ਼ਨ ਦੌਰਾਨ ਡੀਐਫਐਸਸੀ ਰਾਜੇਸ਼ ਕੁਮਾਰ ਵੀ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਮੌਕੇ ’ਤੇ ਪਹੁੰਚੇ; ਹਾਲਾਂਕਿ, ਖਰੀਦ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਨੁਕਸਾਨ ਹੋਣ ਤੋਂ ਗੁੱਸੇ ਵਿੱਚ ਆਏ ਗੁਰਨਾਮ ਸਿੰਘ ਚੜੂਨੀ ਨੇ ਡੀਐਫਐਸਸੀ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਕਿਸਾਨ ਆਗੂ ਨੂੰ ਹੋਰਨਾਂ ਯੂਨੀਅਨ ਮੈਂਬਰਾਂ ਸਣੇ ਮਿੰਨੀ ਸਕੱਤਰੇਤ ਤੋਂ ਪੁਲੀਸ ਵੈਨ ਵਿੱਚ ਲਿਜਾਇਆ ਗਿਆ।