Delhi Blast: ਅਤਿਵਾਦੀ ਮੌਡਿਊਲ ਬੇਨਕਾਬ ਹੋਣ ਮਗਰੋਂ ਅਲ-ਫਲਾਹ ਯੂਨੀਵਰਸਿਟੀ ਸ਼ੱਕ ਦੇ ਦਾਇਰੇ ’ਚ
ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਸਥਿਤ ਅਲ-ਫਲਾਹ ਯੂਨੀਵਰਸਿਟੀ ਅਤੇ ਇਸਦਾ 76 ਏਕੜ ਵਿੱਚ ਫੈਲਿਆ ਕੈਂਪਸ, ‘‘ਵਾਈਟ-ਕਾਲਰ ਅਤਿਵਾਦੀ ਮਾਡਿਊਲ’’ ਅਤੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਤੇਜ਼ ਧਮਾਕੇ ਦੇ ਸਬੰਧ ਵਿੱਚ ਤਿੰਨ ਡਾਕਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਦੇ ਘੇਰੇ...
ਸਿੱਖਿਅਤ ਵਿਅਕਤੀਆਂ ਦੇ ਪਾਕਿਸਤਾਨ ਸਮਰਥਿਤ ਹੈਂਡਲਰਾਂ ਦੇ ਇਸ਼ਾਰੇ ’ਤੇ ਕੰਮ ਕਰਦੇ ਪਾਏ ਜਾਣ ਤੋਂ ਬਾਅਦ, ਜਾਂਚਕਰਤਾ ਇਹ ਜਾਂਚ ਕਰ ਰਹੇ ਹਨ ਕਿ ਯੂਨੀਵਰਸਿਟੀ ਅਜਿਹੇ ਵਿਅਕਤੀਆਂ ਲਈ ਸੁਰੱਖਿਅਤ ਪਨਾਹਗਾਹ ਕਿਵੇਂ ਬਣ ਗਈ।
ਯੂਨੀਵਰਸਿਟੀ ਦੀ ਵੈੱਬਸਾਈਟ ਦੇ ਅਨੁਸਾਰ ਇਸਦੀ ਸਥਾਪਨਾ ਹਰਿਆਣਾ ਪ੍ਰਾਈਵੇਟ ਯੂਨੀਵਰਸਿਟੀ ਐਕਟ ਤਹਿਤ ਹਰਿਆਣਾ ਵਿਧਾਨ ਸਭਾ ਵੱਲੋਂ ਕੀਤੀ ਗਈ ਸੀ।
ਇਸ ਦੀ ਸ਼ੁਰੂਆਤ 1997 ਵਿੱਚ ਇੱਕ ਇੰਜੀਨੀਅਰਿੰਗ ਕਾਲਜ ਵਜੋਂ ਹੋਈ ਸੀ। 2013 ਵਿੱਚ ਅਲ-ਫਲਾਹ ਇੰਜੀਨੀਅਰਿੰਗ ਕਾਲਜ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਐੱਨ.ਏ.ਏ.ਸੀ.) ਤੋਂ 'ਏ' ਸ਼੍ਰੇਣੀ ਦੀ ਮਾਨਤਾ ਪ੍ਰਾਪਤ ਹੋਈ। 2014 ਵਿੱਚ ਹਰਿਆਣਾ ਸਰਕਾਰ ਨੇ ਇਸ ਨੂੰ ਯੂਨੀਵਰਸਿਟੀ ਦਾ ਦਰਜਾ ਦਿੱਤਾ। ਅਲ-ਫਲਾਹ ਮੈਡੀਕਲ ਕਾਲਜ ਵੀ ਇਸ ਯੂਨੀਵਰਸਿਟੀ ਨਾਲ ਸੰਬੰਧਿਤ ਹੈ।
ਕਈ ਮਾਹਿਰਾਂ ਦੇ ਅਨੁਸਾਰ ਇਸ ਦੇ ਸ਼ੁਰੂਆਤੀ ਸਾਲਾਂ ਵਿੱਚ, ਅਲ-ਫਲਾਹ ਯੂਨੀਵਰਸਿਟੀ ਨੇ ਘੱਟ ਗਿਣਤੀ ਵਿਦਿਆਰਥੀਆਂ ਲਈ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਅਤੇ ਜਾਮੀਆ ਮਿਲੀਆ ਇਸਲਾਮੀਆ ਦੇ ਇੱਕ ਸ਼ਾਨਦਾਰ ਬਦਲ ਵਜੋਂ ਆਪਣੇ ਆਪ ਨੂੰ ਪੇਸ਼ ਕੀਤਾ।
ਇਹ ਯੂਨੀਵਰਸਿਟੀ ਜੋ ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਤੋਂ ਸਿਰਫ 30 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ, ਦਾ ਪ੍ਰਬੰਧਨ ਅਲ-ਫਲਾਹ ਚੈਰੀਟੇਬਲ ਟਰੱਸਟ ਵੱਲੋਂ ਕੀਤਾ ਜਾਂਦਾ ਹੈ, ਜਿਸਦੀ ਸਥਾਪਨਾ 1995 ਵਿੱਚ ਕੀਤੀ ਗਈ ਸੀ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਦਿਨ ਭਰ ਯੂਨੀਵਰਸਿਟੀ ਵਿੱਚ ਜਾਂਚ ਕੀਤੀ ਅਤੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਇੱਕ ਵਿਸਫੋਟਕ ਨਾਲ ਭਰੀ ਕਾਰ ਵਿੱਚ ਇੱਕ ਤੇਜ਼ ਧਮਾਕਾ ਹੋਇਆ, ਜਿਸ ਵਿੱਚ 12 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਵਾਮਾ-ਅਧਾਰਤ ਡਾਕਟਰ ਮੁਹੰਮਦ ਉਮਰ ਨਬੀ ਅਲ-ਫਲਾਹ ਯੂਨੀਵਰਸਿਟੀ ਵਿੱਚ ਸਹਾਇਕ ਪ੍ਰੋਫੈਸਰ ਸੀ। -ਪੀਟੀਆਈ

