ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੱਸ ਸੇਵਾ ਸ਼ੁਰੂ

ਕੌਮੀ ਰਾਜਧਾਨੀ ਦੇ ਚਾਰ ਮੁੱਖ ਗੁਰਦੁਆਰਿਆਂ ਦੇ ਦਰਸ਼ਨ ਕਰ ਸਕੇਗੀ ਸੰਗਤ
ਬੱਸ ਦਾ ਮੁਆਇਨਾ ਕਰਦੇ ਹੋਏ ਹਰਮੀਤ ਸਿੰਘ ਕਾਲਕਾ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਦਿੱਲੀ ਕਮੇਟੀ ਵੱਲੋਂ ਨਵੀਂ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸੇਵਾ ਖਾਸ ਤੌਰ ’ਤੇ ਉਸ ਸੰਗਤ ਲਈ ਸ਼ੁਰੂ ਕੀਤੀ ਗਈ ਹੈ ਜੋ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਆਉਂਦੀ ਹੈ। ਸ੍ਰੀ ਕਾਲਕਾ ਨੇ ਕਿਹਾ ਕਿ ਇਸ ਬੱਸ ਸੇਵਾ ਦਾ ਮੰਤਵ ਸੰਗਤਾਂ ਨੂੰ ਸੁਖਦ, ਸੁਰੱਖਿਅਤ ਅਤੇ ਸਹੂਲਤ ਵਾਲੀ ਯਾਤਰਾ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਗੁਰਦੁਆਰੇ ਦੇ ਦਰਸ਼ਨ ਅਤੇ ਗੁਰਮਤਿ ਸਮਾਗਮਾਂ ਵਿੱਚ ਬਿਨਾਂ ਕਿਸੇ ਦਿੱਕਤ ਦੇ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਦੇ ਸਿੱਖ ਸਿਧਾਂਤਾਂ ਨੂੰ ਅਮਲ ਵਿੱਚ ਲਿਆਉਂਦਿਆਂ ਸੰਗਤ ਦੀ ਸੁਖ ਸਹੂਲਤ ਨੂੰ ਹਮੇਸ਼ਾਂ ਪਹਿਲ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੜਾਅ ਵਿੱਚ ਇਹ ਬੱਸ ਸੇਵਾ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ, ਜਿਵੇਂ ਕਿ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਆਦਿ। ਇਸ ਸੇਵਾ ਰਾਹੀਂ ਸੰਗਤਾਂ ਨੂੰ ਧਾਰਮਿਕ ਯਾਤਰਾ ਨਾਲ ਨਾਲ ਗੁਰਮਤਿ ਦੇ ਪ੍ਰੇਰਕ ਸੁਨੇਹਿਆਂ ਨਾਲ ਜੁੜਨ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਧਾਰਮਿਕ ਕਾਰਜਾਂ ਤੱਕ ਹੀ ਸੀਮਤ ਨਹੀਂ, ਸਗੋਂ ਸਮਾਜਕ ਸੇਵਾ, ਸਿੱਖਿਆ, ਸਿਹਤ ਅਤੇ ਜਨਸੇਵਾ ਦੇ ਹਰ ਖੇਤਰ ਵਿੱਚ ਯੋਗਦਾਨ ਪਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਹੂਲਤਾਂ ਰਾਹੀਂ ਸੰਗਤਾਂ ਦਾ ਗੁਰੂ-ਘਰ ਨਾਲ ਜੁੜਾਅ ਹੋਰ ਮਜ਼ਬੂਤ ਹੋਵੇਗਾ।

Advertisement

Advertisement
Show comments