DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi MCD: ਨਿਗਮ ਦੀ ਮੀਟਿੰਗ ’ਚ ਕਿਸ਼ਤੀ ਨਾਲ ਪੁੱਜੇ AAP Councilors

ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦਾ ਵਿਰੋਧ ਕਰਨ ਲਈ ਕਿਸ਼ਤੀ ਲੈ ਕੇ ਸਦਨ ਵਿੱਚ ਪਹੁੰਚ ਗਏ। ਉਨ੍ਹਾਂ ਵੱਲੋਂ ਨਾਅਰੇਬਾਜ਼ੀ ਸ਼ੁਰੂ ਕਰਨ ਨਾਲ ਸਦਨ ਦਾ ਮਾਹੌਲ ਪੂਰੀ...

  • fb
  • twitter
  • whatsapp
  • whatsapp
featured-img featured-img
ਦਿੱਲੀ ਨਗਰ ਨਿਗਮ ਦੇ ਸਦਨ ਵਿੱਚ ਕਿਸ਼ਤੀ ਲਿਆ ਕੇ ਨਾਅਰੇਬਾਜ਼ੀ ਕਰਦੇ ਹੋਏ ‘ਆਪ’ ਆਗੂ।
Advertisement

ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦਾ ਵਿਰੋਧ ਕਰਨ ਲਈ ਕਿਸ਼ਤੀ ਲੈ ਕੇ ਸਦਨ ਵਿੱਚ ਪਹੁੰਚ ਗਏ। ਉਨ੍ਹਾਂ ਵੱਲੋਂ ਨਾਅਰੇਬਾਜ਼ੀ ਸ਼ੁਰੂ ਕਰਨ ਨਾਲ ਸਦਨ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ। ਅੰਤ ਵਿੱਚ ਨਿਯਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅਜਿਹੇ ਪ੍ਰਦਰਸ਼ਨ ਤੋਂ ਬਚਣ ਲਈ ਕਿਹਾ ਗਿਆ।

ਆਮ ਆਦਮੀ ਪਾਰਟੀ ਦੇ ਕੌਂਸਲਰ ਸੰਤਰੀ ਅਤੇ ਕਾਲੇ ਰੰਗ ਦੀ ਰਬੜ ਦੀ ਕਿਸ਼ਤੀ ਲੈ ਕੇ ਸਦਨ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਨੇ ਦਿੱਲੀ ਅੰਦਰ ਸੜਕਾਂ ਉੱਪਰ ਥਾਂ-ਥਾਂ ਗੋਡੇ-ਗੋਡੇ ਭਰੇ ਪਾਣੀ ਬਾਰੇ ਮੇਅਰ ਦਾ ਧਿਆਨ ਖਿੱਚਣ ਲਈ ਇਹ ਅਨੋਖਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ‘ਆਪ’ ਕੌਂਸਲਰਾਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਐਲਾਨ ਕੀਤਾ ਸੀ ਕਿ ਇਸ ਵਾਰ ਮੌਨਸੂਨ ਦੌਰਾਨ ਦਿੱਲੀ ਦੀਆਂ ਸੜਕਾਂ ‘ਤੇ ਪਾਣੀ ਨਹੀਂ ਭਰਨ ਦਿੱਤਾ ਜਾਵੇਗਾ। ਵਿਰੋਧੀ ਧਿਰ ਦੇ ਕੌਂਸਲਰਾਂ ਨੇ ਕਿਹਾ ਕਿ ਪਾਣੀ ਕਾਰਨ ਦਿੱਲੀ ਦੀਆਂ ਸੜਕਾਂ ਉੱਪਰ ਲੋਕਾਂ ਦਾ ਚੱਲਣਾ ਮੁਹਾਲ ਹੋ ਗਿਆ ਹੈ ਅਤੇ ਟੋਇਆਂ ਕਾਰਨ ਗੱਡੀਆਂ ਟੁੱਟ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਆਪਣੀਆਂ ਮੰਜ਼ਿਲਾਂ ਉੱਪਰ ਪਹੁੰਚਣ ਲਈ ਰੋਜ਼ਾਨਾ ਭਾਰੀ ਟਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ।

Advertisement

Advertisement
Advertisement
×