ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਮਾਰਚ
ਗੜਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਸਬੰਧੀ ਕਿਸਾਨਾਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾਂ ਨੇ ਪ੍ਰਭਾਵਿਤ ਪਿੰਡਾਂ ’ਚ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਤੇ ਹੋਰਾਂ ਨੇ ਦੱਸਿਆ ਕਿ 25 ਫਰਵਰੀ ਨੂੰ ਇਲਾਕੇ ਵਿੱਚ ਮੀਂਹ ਤੇ ਗੜਿਆਂ ਨਾਲ ਪਿੰਡ ਸ਼ਿਕੰਦਰਪੁਰ, ਹਾਂਡੀਖੇੜਾ, ਵੈਦਵਾਲਾ, ਰਸੂਲਪੁਰ, ਦੜਬੀ, ਕਾਸਨਖੇੜਾ ਆਦਿ ਸਮੇਤ ਕਈ ਪਿੰਡਾਂ ’ਚ ਹਾੜੀ ਦੀ ਫ਼ਸਲ ਨੂੰ ਨੁਕਸਾਨ ਪੁੱਜਿਆ ਹੈ।