ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੇਂਡੂ ਚੌਕੀਦਾਰਾਂ ਵੱਲੋਂ ਤਨਖ਼ਾਹ ਵਧਾਉਣ ਦੀ ਮੰਗ

ਮੁੱਖ ਮੰਤਰੀ ਦੇ ਨਾਂ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੂੰ ਮੰਗ ਪੱਤਰ ਸੌਂਪਿਆ
ਸ਼ਾਹਬਾਦ ਵਿੱਚ ਕ੍ਰਿਸ਼ਨ ਕੁਮਾਰ ਬੇਦੀ ਨੂੰ ਮੰਗ ਪੱਤਰ ਸੌਂਪਦੇ ਹੋਏ ਚੌਕੀਦਾਰ।
Advertisement

ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 27 ਅਗਸਤ

Advertisement

ਹਰਿਆਣਾ ਗ੍ਰਾਮੀਣ ਚੌਕੀਦਾਰ ਸਭਾ ਕਾਹਨਗੜ੍ਹ ਨੇ ਸੂਬਾ ਪ੍ਰਧਾਨ ਬੁੱਧ ਰਾਮ ਦੀ ਅਗਵਾਈ ਵਿਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੂੰ ਉਨ੍ਹਾਂ ਦੇ ਨਿਵਾਸ ’ਤੇ ਮਿਲ ਕੇ ਆਪਣੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਮ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਮੰਗ ਪੱਤਰ ’ਚ ਮੁੱਖ ਤੌਰ ’ਤੇ ਆਪਣਾ ਭੱਤਾ ਵਧਾਉਣ ਦੀ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹਰਿਆਣਾ ਗ੍ਰਾਮੀਣ ਚੌਕੀਦਾਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ 24 ਘੰਟੇ ਕੰਮ ਕਰਦੇ ਹਨ, ਜਿਸ ਦੇ ਬਦਲੇ ਸਰਕਾਰ ਉਨ੍ਹਾਂ ਨੂੰ ਸਿਰਫ ਸੱਤ ਹਜ਼ਾਰ ਰੁਪਏ ਮਹੀਨਾ ਭੱਤਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਿੰਹਗਾਈ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਢਿੱਡ ਭਰਨਾ ਔਖਾ ਹੋ ਗਿਆ ਹੈ। ਮੰਗ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਗ੍ਰਾਮੀਣ ਚੌਕੀਦਾਰਾਂ ਨੂੰ ਘੱਟੋ-ਘੱਟ ਤਨਖਾਹ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿਚ ਡਿਊਟੀ ਕਰਨ ਵਾਲੇ ਚੌਕੀਦਾਰਾਂ ਨੂੰ ਏਰੀਅਰ ਦੇ ਰੂਪ ਵਿਚ ਉਨ੍ਹਾਂ ਦਾ ਬਕਾਇਆ ਦਿਵਾਉਣ ਦੀ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਹਰਿਆਣਾ ਗ੍ਰਾਮੀਣ ਚੌਕੀਦਾਰ ਸਭਾ ਦੀਆਂ ਮੰਗਾਂ ਨੂੰ ਜਾਇਜ਼ ਆਖਦਿਆਂ ਕਿਹਾ ਕਿ ਉਹ ਇਸ ਮਾਮਲੇ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਾਉਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਚੌਕੀਦਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹਲ ਛੇਤੀ ਹੋਵੇਗੀ। ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਸੋਨੂੰ ਨਰਵਾਣਾ, ਜਨਰਲ ਸਕੱਤਰ ਦੀਪਕ ਸਮਾਲਖਾ, ਖਜ਼ਾਨਚੀ ਮਹੀਪਾਲ ਬਾਲੂ, ਜਸਬੀਰ ਸਿੰਘ, ਸੋਨੂੰ ਬੇਲਰਖਾ, ਤਰਸੇਮ ਸਿੰਘ, ਬਿੰਦਰ, ਜੈ ਭਗਵਾਨ, ਅਜੈ, ਸਤੀਸ਼,ਰਾਜੂ, ਵਿਕਾਸ ਤੇ ਸਲਿੰਦਰ ਆਦਿ ਮੌਜੂਦ ਸਨ।

Advertisement