ਨਿੱਜੀ ਪੱਤਰ ਪ੍ਰੇਰਕ
ਸਿਰਸਾ, 29 ਅਕਤੂਬਰ
ਦਿੱਲੀ ਦੇ ਟਿਕਰੀ ਬਾਰਡਰ ਤੋਂ ਕਿਸਾਨ ਅੰਦੋਲਨ ’ਚ ਸ਼ਿਰਕਤ ਕਰਨ ਮਗਰੋਂ ਘਰ ਪਰਤਣ ਲਈ ਆਟੋ ਦੀ ਉਡੀਕ ਕਰ ਰਹੀਆਂ ਤਿੰਨ ਮਾਈਆਂ ਨੂੰ ਇਕ ਟਿੱਪਰ ਵੱਲੋਂ ਦਰੜ ਕੇ ਮਾਰ ਮੁਕਾਉਣ ’ਤੇ ਹਰਿਆਣਾ ਕਿਸਾਨ ਸਭਾ ਵੱਲੋਂ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਥੇ ਬਿਆਨ ਵਿੱਚ ਕਿਸਾਨ ਸਭਾ ਦੇ ਸੀਨੀਅਰ ਆਗੂ ਸਵਰਨ ਸਿੰਘ ਵਿਰਕ ਨੇ ਕਿਹਾ ਹੈ ਕਿ ਮ੍ਰਿਤਕ ਮਹਿਲਾਵਾਂ ਦਾ ਪਰਿਵਾਰਾਂ ਨੂੰ ਤੁਰੰਤ ਸਰਕਾਰ ਪੰਜਾਹ ਲੱਖ ਰੁਪਏ ਮੁਆਵਜ਼ਾ ਦੇਵੇ ਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ।