ਸ਼ਹਿਰ ਦੇ ਗੋਹਾਣਾ ਰੋਡ ’ਤੇ ਰਿਹਾਇਸ਼ੀ ਇਲਾਕੇ ਵਿੱਚ ਲਗਾਏ ਗਏ ਨਵੇਂ ਬਾਇਓਗੈਸ ਪਲਾਂਟ ਦਾ ਵਿਰੋਧ ਸ਼ੁਰੂ ਹੋ ਗਿਆ ਹੈ ਅਤੇ ਸਥਾਨਕ ਲੋਕਾਂ ਨੇ ਪਲਾਂਟ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਵੱਡੀ ਗਿਣਤੀ ਲੋਕਾਂ ਦਾ ਵਫ਼ਦ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ ਅਤੇ ਲੋਕਾਂ ਦੀ ਸਿਹਤ ’ਤੇ ਪਲਾਂਟ ਦੇ ਮਾੜੇ ਪ੍ਰਭਾਵ ਬਾਰੇ ਦੱਸਿਆ। ਵਫ਼ਦ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਪਲਾਂਟ ਨੂੰ 10 ਦਿਨਾਂ ਵਿੱਚ ਬੰਦ ਨਾ ਕਰਵਾਇਆ ਤਾਂ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੰਗ ਪੂਰੀ ਨਹੀਂ ਹੋ ਜਾਂਦੀ। ਜਾਣਕਾਰੀ ਅਨੁਸਾਰ ਵਫ਼ਦ ਵਿੱਚ ਆਸ ਪਾਸ ਦੀਆਂ ਕਲੋਨੀਆਂ ਤੇ ਪਿੰਡਾਂ ਦੇ ਲੋਕ, ਕਈ ਖਾਪਾਂ ਅਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵਿਰੋਧੀ ਦਲ ਕਾਂਗਰਸ, ਸੀ ਪੀ ਆਈ ਐੱਮ, ਸੀਟੂ, ਜਨਤਾ ਸਰਕਾਰ ਮੋਰਚਾ ਅਤੇ ਅਨੇਕਾਂ ਸਭਾਵਾਂ ਦੇ ਨੁਮਾਇੰਦਿਆਂ ਨੇ ਭੋਪਾਲ ਕਾਂਡ ਨੂੰ ਯਾਦ ਕਰਦੇ ਹੋਏ ਇਸ ਗੈਸ ਪਲਾਂਟ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਕੰਡੇਲਾ ਖਾਪ ਦੇ ਪ੍ਰਧਾਨ ਓਮ ਪ੍ਰਕਾਸ਼ ਕੰਡੇਲਾ ਦੀ ਅਗਵਾਈ ਹੇਠ ਮਿਲੇ ਵਫ਼ਦ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 10 ਦਿਨਾਂ ਦੇ ਅੰਦਰ ਇਸ ਗੈਸ ਪਲਾਂਟ ਨੂੰ ਬੰਦ ਨਹੀਂ ਕੀਤਾ ਗਿਆ ਤਾਂ ਹੋਰ ਵੱਡਾ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ, ਜੋ ਮੰਗ ਪੂਰੀ ਹੋਣ ਤੱਕ ਚਲਦਾ ਰਹੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਫ਼ਦ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਤੇ ਮਾਮਲਾ ਜਲਦੀ ਹੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਵੀ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

