ਪਿਹੋਵਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ
ਪਿਹੋਵਾ ਸਬ-ਡਵੀਜ਼ਨ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਇਸ ਸਬੰਧੀ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਵਿਭੂ ਦਰਸ਼ਨ ਮੁਰਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪਿਹੋਵਾ ਨੂੰ ਜ਼ਿਲ੍ਹੇ ਦਾ ਦਰਜਾ ਦੇਣ...
Advertisement
ਪਿਹੋਵਾ ਸਬ-ਡਵੀਜ਼ਨ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਇਸ ਸਬੰਧੀ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਵਿਭੂ ਦਰਸ਼ਨ ਮੁਰਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪਿਹੋਵਾ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਂ ’ਤੇ ਇੱਕ ਮੰਗ ਪੱਤਰ ਜ਼ਿਲ੍ਹਾ ਪੱਧਰੀ ਕਮੇਟੀ ਨੂੰ ਸੌਂਪਿਆ ਗਿਆ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਮੇਟੀ ਨੂੰ ਸਮਰਥਨ ਪੱਤਰ ਸੌਂਪਦਿਆਂ ਕਿਹਾ ਕਿ ਸਿੱਖਿਆ ਦੇ ਨਜ਼ਰੀਏ ਤੋਂ ਬਿਹਤਰ ਸਹੂਲਤਾਂ ਹਾਸਲ ਕਰਨ ਲਈ ਪਿਹੋਵਾ ਨੂੰ ਜ਼ਿਲ੍ਹੇ ਦਾ ਦਰਜਾ ਮਿਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਮਾਂ ਸਰਸਵਤੀ ਤੀਰਥ, ਇਤਿਹਾਸਕ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਕਾਰਨ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ।
Advertisement
Advertisement
