ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਹਵਾਈ ਅੱਡੇ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਰੱਖਣ ਦੀ ਮੰਗ

ਜੁਨੇਜਾ ਫਾੳੂਂਡੇਸ਼ਨ ਦੇ ਮੁਖੀ ਨੇ ਰਾਸ਼ਟਰਪਤੀ ਨੂੰ ਪੱਤਰ ਭੇਜਿਆ
Advertisement

ਦਿੱਲੀ ਦੇ ਕੌਮਾਂਤਰੀ ਇੰਦਰਾ ਗਾਂਧੀ ਹਵਾਈ ਅੱਡੇ ਦਾ ਨਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਜੁਨੇਜਾ ਫਾਊਂਡੇਸ਼ਨ ਦੇ ਮੁਖੀ ਤੇ ਪੰਜਾਬੀ ਉਦਯੋਗਪਤੀ ਅਜੈ ਸਿੰਘ ਜੁਨੇਜਾ ਨੇ ਰਾਸ਼ਟਰਪਤੀ ਦਰੋਪਤੀ ਮੁਰਮੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੱਤਰ ਲਿਖ ਕੇ ਇਹ ਮੰਗ ਰੱਖੀ ਹੈ। ਸ੍ਰੀ ਜੁਨੇਜਾ ਨੇ ਪੱਤਰ ਵਿੱਚ ਲਿਖਿਆ ਕਿ 1675 ਈਸਵੀ ਵਿੱਚ ਧਰਮ ਦੀ ਰਾਖੀ ਹਰੇਕ ਦੇ ਸਨਮਾਨ ਨਾਲ ਜੀਵਨ ਜਿਊਣ ਦੇ ਵੱਡੇ ਆਸ਼ੇ ਨਾਲ ਆਪਣੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਹਿੰਦੂ ਧਰਮ ਦੀ ਰਾਖੀ ਲਈ ਅਤੇ ਦੇਸ਼ ਵਾਸੀਆਂ ਨੂੰ ਜਬਰ ਜ਼ੁਲਮ ਤੋਂ ਬਚਾਉਣ ਖ਼ਾਤਰ ਦਿੱਲੀ ਦੇ ਸੀਸਗੰਜ ਸਾਹਿਬ ਵਿਖੇ ਆਪਣਾ ਬਲਿਦਾਨ ਦਿੱਤਾ ਸੀ। ਰਾਸ਼ਟਰਪਤੀ ਦੇ ਨਾਂ ਭੇਜੇ ਪੱਤਰ ਵਿੱਚ ਸ੍ਰੀ ਜੁਨੇਜਾ ਨੇ ਕਿਹਾ ਕਿ ਉਨ੍ਹਾਂ ਦਾ ਬਲਿਦਾਨ ਸਾਹਸ, ਸਹਿਣਸ਼ੀਲਤਾ ਅਤੇ ਅਧਿਕਾਰਾਂ ਦੀ ਰਾਖੀ ਲਈ ਇੱਕ ਉਮਦਾ ਮਿਸਾਲ ਹੈ। ਇਸ ਲਈ ਕਮਾਂਤਰੀ ਅੱਡੇ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਰੱਖ ਕੇ ਨੌਂਵੇਂ ਪਾਤਸ਼ਾਹ ਨੂੰ ਇਹ ਢੁਕਵੀਂ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਏਕਤਾ, ਨਿਆਂ ਅਤੇ ਆਜ਼ਾਦੀ ਨਾਲ ਵਿਚਰਨ ਦੇ ਸਿਧਾਂਤ ਨੂੰ ਪੁਖ਼ਤਾ ਕੀਤਾ ਹੈ। ਉਨ੍ਹਾਂ ਦੀ ਇਸ ਲਾਸਾਨੀ ਕੁਰਬਾਨੀ ਤੋਂ ਅਗਲੀਆਂ ਪੀੜ੍ਹੀਆਂ ਹਮੇਸ਼ਾ ਹੀ ਪ੍ਰੇਰਨਾ ਲੈਂਦੀਆਂ ਰਹਿਣਗੀਆਂ। ਸ੍ਰੀ ਜੁਨੇਜਾ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਬਲਿਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਹਵਾਈ ਅੱਡੇ ਦਾ ਨਾਮਕਰਨ ਕੀਤਾ ਜਾਵੇ।

Advertisement
Advertisement
Show comments