ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ’ਚ ਪੰਜਾਬੀ ਦੀ ਵਰਤੋਂ ਕਰਨ ਦੀ ਮੰਗ

ਪੰਜਾਬ ਤੇ ਹਰਿਆਣਾ ਹਾਈ ਕੋਰਟ ਸਥਿਤ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਦੀ ਮੰਗ ਉੱਠੀ ਹੈ। ਇਸ ਲਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਰੰਜੀਵਨ ਸਿੰਘ ਨੇ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਮੁਲਾਕਾਤ ਕੀਤੀ।...
Advertisement

ਪੰਜਾਬ ਤੇ ਹਰਿਆਣਾ ਹਾਈ ਕੋਰਟ ਸਥਿਤ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਦੀ ਮੰਗ ਉੱਠੀ ਹੈ। ਇਸ ਲਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਰੰਜੀਵਨ ਸਿੰਘ ਨੇ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਐਡਵੋਕੇਟ ਰੰਜੀਵਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੇ ਹਨ ਪਰ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ’ਚ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕੀਤਾ ਹੈ, ਜਦੋਂ ਕਿ ਐਡਵੋਕੇਟ ਜਨਰਲ ਹਰਿਆਣਾ ਦੇ ਦਫ਼ਤਰ ਵਿੱਚ ਹਿੰਦੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਪੰਜਾਬ ਦੇ ਐਡਵੋਕੇਟ ਜਨਰਲ ਤੋਂ ਮੰਗ ਕੀਤੀ ਕਿ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ’ਚ ਤਾਇਨਾਤ ਅਧਿਕਾਰੀਆਂ ਦੇ ਨਾਮ ਦੀਆਂ ਤਖਤੀਆਂ ਪੰਜਾਬੀ ’ਚ ਲਗਾਈਆਂ ਜਾਣ।

Advertisement
Advertisement