ਸਪੀਕਰ ਮਿੱਢਾ ਦੇ ਨਿਵਾਸ ਅੱਗੇ ਪ੍ਰਦਰਸ਼ਨ 17 ਤੇ 18 ਨੂੰ
ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ 17-18 ਜਨਵਰੀ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਦੇ ਨਿਵਾਸ ਸਥਾਨ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਹ ਜਾਣਕਾਰੀ ਭਵਨ ਅਤੇ ਹੋਰ ਨਿਰਮਾਣ ਕਾਮਗਾਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੰਦੀਪ ਜਾਜਵਾਨ ਅਤੇ ਸਹਿ-ਸਕੱਤਰ ਪਵਨ...
Advertisement
ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ 17-18 ਜਨਵਰੀ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਦੇ ਨਿਵਾਸ ਸਥਾਨ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਹ ਜਾਣਕਾਰੀ ਭਵਨ ਅਤੇ ਹੋਰ ਨਿਰਮਾਣ ਕਾਮਗਾਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੰਦੀਪ ਜਾਜਵਾਨ ਅਤੇ ਸਹਿ-ਸਕੱਤਰ ਪਵਨ ਨੇ ਦਿੱਤੀ। ਉਹ ਜੀਂਦ ਦੇ ਪਿੰਡ ਖੋਖਰੀ ਤੇ ਮਾਂਡੋ ਖੇੜੀ ਵਿੱਚ ਨਿਰਮਾਣ ਮਜ਼ਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਯੂਨੀਅਨ ਆਗੂਆਂ ਨੇ ਦੱਸਿਆ ਕਿ 14 ਦਸੰਬਰ ਨੂੰ ਹਜ਼ਾਰਾਂ ਨਿਰਮਾਣ ਮਜ਼ਦੂਰਾਂ ਨੇ ਕੁਰੂਕਸ਼ੇਤਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਮੁੱਖ ਮੰਤਰੀ ਦੇ ਓ ਐੱਸ ਡੀ ਨੇ 15 ਦਿਨਾਂ ਦੇ ਅੰਦਰ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ।
Advertisement
Advertisement
×

