ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੀਂਦ ’ਚ ਡੇਂਗੂ ਤੇ ਚਿਕਨਗੁਨੀਆ ਦਾ ਕਹਿਰ

ਸਿਹਤ ਵਿਭਾਗ ਚੌਕਸ; 100 ਟੀਮਾਂ ਘਰ-ਘਰ ਜਾ ਕੇ ਕਰ ਰਹੀਆਂ ਨੇ ਸਰਵੇਖਣ
ਖੂਨ ਦੇ ਨਮੂਨੇ ਲੈਂਦਾ ਹੋਇਆ ਸਿਹਤ ਅਮਲਾ।
Advertisement

ਜ਼ਿਲ੍ਹੇ ਵਿੱਚ ਇਸ ਸਾਲ ਡੇਂਗੂ ਦੇ ਨਾਲ-ਨਾਲ ਚਿਕਨਗੁਨੀਆ ਦੇ ਮਾਮਲਿਆਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਵਿਜਿੰਦਰ ਢਾਂਡਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਬਿਮਾਰੀਆਂ ‘ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 50 ਅਤੇ ਚਿਕਨਗੁਨੀਆ ਦੇ 5 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਡੇਂਗੂ ਦਾ ਮਰੀਜ਼ ਮਿਲਦਾ ਹੈ, ਉੱਥੇ ਤੁਰੰਤ ਵਿਭਾਗ ਦੀ ਟੀਮ ਭੇਜ ਕੇ ਸਰਵੇ ਕਰਵਾਇਆ ਜਾਂਦਾ ਹੈ। ਟੀਮ ਵੱਲੋਂ ਬੁਖ਼ਾਰ ਦੇ ਮਰੀਜ਼ਾਂ ਦੇ ਖੂਨ ਦੇ ਸੈਂਪਲ ਲੈ ਕੇ ਉਨ੍ਹਾਂ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਡੇਂਗੂ ਦੀ ਜਾਂਚ ਲਈ ਵਿਸ਼ੇਸ਼ ਲੈਬ ਸਥਾਪਿਤ ਕੀਤੀ ਗਈ ਹੈ, ਜਿੱਥੇ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ। ਡਾ. ਢਾਂਡਾ ਨੇ ਦੱਸਿਆ ਕਿ ਵਿਭਾਗ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਭਗ 100 ਟੀਮਾਂ ਫੀਲਡ ਵਿੱਚ ਉਤਾਰੀਆਂ ਹਨ। ਇਹ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰ ਰਹੀਆਂ ਹਨ। ਟੀਮਾਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਰੱਖਣ, ਕੂਲਰਾਂ, ਗਮਲਿਆਂ ਅਤੇ ਪੁਰਾਣੇ ਟਾਇਰਾਂ ਆਦਿ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Advertisement

Advertisement
Show comments