ਰਤੀਆ: ਐੱਸਐੱਮਓ ਡਾ. ਭਰਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਹੈਲਥ ਇੰਸਪੈਕਟਰ ਰਾਜੇਸ਼ ਸਿਉਕੰਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੀ ਟੀਮ ਨੇ ਘਰ ਘਰ ਜਾ ਕੇ ਡੇਂਗੂ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਵੱਖ ਵੱਖ ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ’ਤੇ ਨੋਟਿਸ ਵੀ ਦਿੱਤੇ। ਹੈਲਥ ਇੰਸਪੈਕਟਰ ਰਾਜੇਸ਼ ਸਿਉਕੰਦ ਨੇ ਦੱਸਿਆ ਕਿ ਵੱਖ ਵੱਖ ਘਰਾਂ ਵਿੱਚ ਚੈਕਿੰਗ ਦੌਰਾਨ 200 ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ, ਜਿਸ ਸਬੰਧੀ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। -ਪੱਤਰ ਪ੍ਰੇਰਕ