ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਜ਼ਿਲ੍ਹੇ ਦੇ ਸਮੂਹ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੀ ਐੱਮ ਵਿੰਡੋ, ਜਨਸੰਵਾਦ, ਐੱਸ ਐੱਮ ਜੀ ਟੀ ਪੋਰਟਲ ਅਤੇ ਹੋਰ ਆਨਲਾਈਨ ਸ਼ਿਕਾਇਤ ਪੋਰਟਲਾਂ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਵਿੱਚ ਨਿਬੇੜਾ...
ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਜ਼ਿਲ੍ਹੇ ਦੇ ਸਮੂਹ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੀ ਐੱਮ ਵਿੰਡੋ, ਜਨਸੰਵਾਦ, ਐੱਸ ਐੱਮ ਜੀ ਟੀ ਪੋਰਟਲ ਅਤੇ ਹੋਰ ਆਨਲਾਈਨ ਸ਼ਿਕਾਇਤ ਪੋਰਟਲਾਂ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਵਿੱਚ ਨਿਬੇੜਾ ਯਕੀਨੀ ਬਣਾਉਣ। ਡੀ ਸੀ ਡਾ. ਵਿਵੇਕ ਭਾਰਤੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਮੇਂ ਸਿਰ, ਪਾਰਦਰਸ਼ੀ ਅਤੇ ਗੁਣਵੱਤਾ ਭਰਪੂਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਰਸਮੀ ਕਾਰਵਾਈ ਪੂਰੀ ਕਰਨ ਦੀ ਬਜਾਏ ਸ਼ਿਕਾਇਤ ਦੇ ਮੂਲ ਕਾਰਨ ਦਾ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਪਹਿਲ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਛੋਟੀਆਂ-ਛੋਟੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਸ਼ਿਕਾਇਤਾਂ ਦਾ ਹੱਲ ਹੋ ਚੁੱਕਾ ਹੈ, ਉਨ੍ਹਾਂ ਦੀ ਰਿਪੋਰਟ ਪੋਰਟਲ ’ਤੇ ਤੁਰੰਤ ਅਪਡੇਟ ਕੀਤੀ ਜਾਵੇ ਅਤੇ ਜਿਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਲੰਬਿਤ ਹੈ, ਉਨ੍ਹਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਡੀ ਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਵਿੱਚ ਇਨ੍ਹਾਂ ਪੋਰਟਲਾਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਨਿਯਮਿਤ ਨਿਗਰਾਨੀ ਰੱਖਣ ਤਾਂ ਜੋ ਨਿਪਟਾਰਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਆ ਸਕੇ। ਡੀ ਸੀ ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ ਹੈ। ਮੀਟਿੰਗ ਵਿੱਚ ਐੱਸ ਪੀ ਨਿਕਿਤਾ ਖੱਟਰ, ਏ ਡੀ ਸੀ ਅਨੁਰਾਗ ਢਾਲੀਆ, ਸੀ ਈ ਓ ਡੀ ਆਰ ਡੀ ਏ ਸੁਰੇਸ਼ ਕੁਮਾਰ, ਡੀ ਐੱਮ ਸੀ ਪ੍ਰਵੀਣ ਕੁਮਾਰ, ਸੀ ਟੀ ਐੱਮ ਗੌਰਵ ਗੁਪਤਾ ਸਮੇਤ ਕਈ ਵਿਭਾਗਾਂ ਦੇ ਮੁਖੀ ਅਤੇ ਸੀ ਐੱਮ ਵਿੰਡੋ ਦੇ ਪ੍ਰਮੁੱਖ ਨੋਡਲ ਅਧਿਕਾਰੀ ਮੌਜੂਦ ਸਨ।

