ਚੰਡੀਗੜ੍ਹ: ਹਰਿਆਣਾ ਦੀ ਸੁਨਾਰੀਆ ਜੇਲ੍ਹ ’ਚ ਕੈਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਦੱਸਣਯੋਗ ਹੈ ਕਿ ਡੇਰਾ ਮੁਖੀ ਨੂੰ ਇਹ ਪੈਰੋਲ ਆਦਮਪੁਰ ਜ਼ਿਮਨੀ ਚੋਣ ਤੋਂ ਬਿਲਕੁਲ ਪਹਿਲਾਂ ਮਿਲੀ ਹੈ। ਆਦਮਪੁਰ ਵਿਚ ਵੋਟਾਂ 3 ਨਵੰਬਰ ਨੂੰ ਪੈਣਗੀਆਂ। ਡੇਰਾ ਮੁਖੀ ਨੂੰ ਇਸ ਤੋਂ ਪਹਿਲਾਂ ਜੂਨ ਵਿਚ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ, ਜਦਕਿ ਉਸ ਤੋਂ ਪਹਿਲਾਂ ਫਰਵਰੀ ਵਿਚ ਤਿੰਨ ਹਫ਼ਤਿਆਂ ਦੀ ਫਰਲੋ ਦਿੱਤੀ ਗਈ ਸੀ। -ਪੀਟੀਆਈ