ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਮੰਗੀ

ਚੋਣ ਜ਼ਾਬਤਾ ਲਾਗੂ ਹੋਣ ਕਰ ਕੇ ਡੇਰਾ ਮੁਖੀ ਦੀ ਪੈਰੋਲ ਅਪੀਲ ਚੋਣ ਦਫ਼ਤਰ ਨੂੰ ਭੇਜੀ
ਡੇਰਾ ਮੁਖੀ ਗੁਰਮੀਤ ਰਾਮ ਰਹੀਮ।
Advertisement

ਚੰਡੀਗੜ੍ਹ, 29 ਸਤੰਬਰ

Dera chief Gurmeet Ram Rahim seeks 20-day parole ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਅਪੀਲ ਕੀਤੀ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਅਪੀਲ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਕਰ ਕੇ ਡੇਰਾ ਮੁਖੀ ਦੀ ਪੈਰੋਲ ਅਪੀਲ ਚੋਣ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ, ਜਿਸ ਨੇ ਜੇਲ੍ਹ ਵਿਭਾਗ ਨੂੰ ਅਪੀਲ ਪਿਛਲੇ ਅਜਿਹੇ ‘ਅਚਨਚੇਤ ਤੇ ਜ਼ਰੂਰੀ’ ਕਾਰਨ ਦੱਸਣ ਨੂੰ ਕਿਹਾ ਹੈ ਜੋ ਚੋਣਾਂ ਦੌਰਾਨ ਦੋਸ਼ੀ ਨੂੰ ਪੈਰੋਲ ’ਤੇ ਰਿਹਾਅ ਕਰਨ ਨੂੰ ਉਚਿਤ ਠਹਿਰਾਉਂਦੇ ਹੋਣ। ਡੇਰਾ ਮੁਖੀ ਨੇ ਇਜਾਜ਼ਤ ਮਿਲਣ ਦੀ ਸੂਰਤ ਵਿੱਚ ਪੈਰੋਲ ਦੇ ਸਮੇਂ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਰਹਿਣ ਦੀ ਗੱਲ ਕਹੀ ਹੈ। -ਪੀਟੀਆਈ

Advertisement

Advertisement