ਸਿਰਸਾ: ਸਾਧਵੀ ਜਬਰ-ਜਨਾਹ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਜੇਲ੍ਹ ਮੈਨੂਅਲ ਮੁਤਾਬਕ ਹੀ ਮਿਲੇਗੀ। ਇਹ ਗੱਲ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਇਥੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਹੀ। ਜੇਲ੍ਹ ਮੰਤਰੀ ਨੇ ਕਿਹਾ ਹੈ ਕਿ ਜੇਲ੍ਹ ’ਚ ਸਜ਼ਾ ਭੁਗਤ ਰਹੇ ਹਰ ਕੈਦੀ ਨੂੰ ਪੈਰੋਲ ਲੈਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਵੱਲੋਂ ਵੀ ਪੈਰੋਲ ਲਈ ਅਰਜ਼ੀ ਲਾਈ ਗਈ ਹੈ ਜਿਸ ’ਤੇ ਵਿਚਾਰ ਕੀਤਾ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਮੁਖੀ ਨੂੰ ਜੇਲ੍ਹ ਮੈਨੂਅਲ ਮੁਤਾਬਕ ਹੀ ਪੈਰੋਲ ਦਿੱਤੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ