ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 21 ਮਈ
ਸਥਾਨਕ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇ ਦਿੱਤੀ ਹੈ। ਪੈਰੋਲ ਮਗਰੋਂ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਆ ਗਿਆ ਹੈ। ਡੇਰਾ ਮੁਖੀ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕਟ ਰਿਹਾ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਨੇ ਦੋ ਦਿਨ ਪਹਿਲਾਂ ਆਪਣੀ ਬਿਮਾਰ ਮਾਂ ਦੀ ਤਿਮਾਰਦਾਰੀ ਲਈ ਪੈਰੋਲ ਮੰਗੀ ਸੀ।