Advertisement
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲਣ ਮਗਰੋਂ ਉਹ ਅੱਜ ਸਵੇਰੇ ਸਾਢੇ ਅੱਠ ਵਜੇ ਸਿਰਸਾ ਡੇਰੇ ਪੁੱਜ ਗਿਆ ਹੈ। ਡੇਰੇ ਦੀਆਂ ਸਧਵੀਆਂ ਤੇ ਪਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਚ ਸੁਨਾਰਿਆ ਜੇਲ੍ਹ ਵਿੱਚ ਸਜਾ ਭੁਗਤ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ’ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪੈਰੋਲ ਦੇ ਦੌਰਾਨ ਉਸਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕੀਤਾ, ਜਿਨ੍ਹਾਂ ਵਿੱਚ ਉਸ ਦੇ ਸ਼ਰਧਾਲੂਆਂ ਦੀ ਵੱਡੀ ਸੰਖਿਆ ਨੇ ਹਿੱਸਾ ਲਿਆ।
Advertisement
Advertisement
×