ਅੰਬਾਲਾ (ਨਿਜੀ ਪੱਤਰ ਪ੍ਰੇਰਕ): ਕੇਂਦਰੀ ਜੇਲ੍ਹ ਅੰਬਾਲਾ ਵਿਚ ਇਕ ਹਵਾਲਾਤੀ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੌਂਡਾ (ਯੂਪੀ) ਜ਼ਿਲ੍ਹੇ ਦੇ ਕੁਰਥਾ ਪਿੰਡ ਦੇ ਸਰਵੇਸ਼ ਸੇਵਕ ਵਜੋਂ ਹੋਈ ਹੈ ਜੋ 2019 ਤੋਂ ਹੱਤਿਆ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਸੀ ਅਤੇ ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਸੀ। ਬਲਦੇਵ ਨਗਰ ਪੁਲੀਸ ਨੇ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।